‘ਆਪ੍ਰੇਸ਼ਨ ਗੰਗਾ’ ਤਹਿਤ ਯੂਕਰੇਨ ਤੋਂ ਮੁੰਬਈ ਪਹੁੰਚੀ ਸੱਤਵੀਂ ਉਡਾਣ, 182 ਭਾਰਤੀ ਨਾਗਰਿਕ ਪਰਤੇ ਵਤਨ

ਨਵੀਂ ਦਿੱਲੀ- ਰੂਸ ਅਤੇ ਯੂਕਰੇਨ ਵਿਚਾਲੇ ਭਿਆਨਕ ਜੰਗ ਅੱਜ ਛੇਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ‘ਆਪ੍ਰੇਸ਼ਨ…

ਨਵੀਂ ਦਿੱਲੀ- ਰੂਸ ਅਤੇ ਯੂਕਰੇਨ ਵਿਚਾਲੇ ਭਿਆਨਕ ਜੰਗ ਅੱਜ ਛੇਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ‘ਆਪ੍ਰੇਸ਼ਨ ਗੰਗਾ’ ਲਗਾਤਾਰ ਚਲਾਇਆ ਜਾ ਰਿਹਾ ਹੈ। ਮੰਗਲਵਾਰ ਸਵੇਰੇ ਏਅਰ ਇੰਡੀਆ ਦੀ ਸੱਤਵੀਂ ਫਲਾਈਟ 182 ਭਾਰਤੀ ਨਾਗਰਿਕਾਂ ਨੂੰ ਲੈ ਕੇ ਰੋਮਾਨੀਆ ਦੇ ਬੁਖਾਰੇਸਟ ਤੋਂ ਮੁੰਬਈ ਪਹੁੰਚੀ ਹੈ।

Also Read: ਵੇਰਕਾ ਨੇ ਪੰਜਾਬ ‘ਚ ਵਧਾਏ ਦੁੱਧ ਦੇ ਰੇਟ, ਅੱਜ ਤੋਂ 2 ਰੁਪਏ ਮਿਲੇਗਾ ਮਹਿੰਗਾ

ਜਾਣਕਾਰੀ ਮੁਤਾਬਕ ਏਅਰ ਇੰਡੀਆ ਦਾ ਜਹਾਜ਼ IX1202 ਮੁੰਬਈ ਹਵਾਈ ਅੱਡੇ ‘ਤੇ ਪਹੁੰਚਿਆ ਜਿੱਥੇ ਇਨ੍ਹਾਂ ਭਾਰਤੀ ਨਾਗਰਿਕਾਂ ਦਾ ਕੇਂਦਰੀ ਮੰਤਰੀ ਨਰਾਇਣ ਰਾਣੇ ਨੇ ਸਵਾਗਤ ਕੀਤਾ। ਦੱਸ ਦੇਈਏ ਕਿ ਬੀਤੇ ਦਿਨ ਬੁਡਾਪੇਸਟ ਤੋਂ ਛੇਵੀਂ ਫਲਾਈਟ 240 ਭਾਰਤੀ ਨਾਗਰਿਕਾਂ ਨੂੰ ਲੈ ਕੇ ਦਿੱਲੀ ਪਹੁੰਚੀ ਸੀ, ਜਿਸ ਦੀ ਜਾਣਕਾਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਦਿੱਤੀ। ਉਨ੍ਹਾਂ ਟਵੀਟ ਕੀਤਾ, “ਬੁਡਾਪੇਸਟ ਤੋਂ ਛੇਵਾਂ ਆਪਰੇਸ਼ਨ ਗੰਗਾ ਉਡਾਨ। 240 ਭਾਰਤੀ ਨਾਗਰਿਕ ਦਿੱਲੀ ਪਰਤੇ। ਕੋਸ਼ਿਸ਼ਾਂ ਲਗਾਤਾਰ ਮਜ਼ਬੂਤ ​​ਹੋ ਰਹੀਆਂ ਹਨ।”

Also Read: 8000 ਭਾਰਤੀ ਨਾਗਰਿਕ ਛੱਡ ਚੁੱਕੇ ਨੇ ਯੂਕਰੇਨ, ਭਾਰਤੀ ਦੂਤਾਵਾਸ ਨੇ ਜਾਰੀ ਕੀਤੀ ਨਵੀਂ ਐਡਵਾਈਜ਼ਰੀ

ਚਾਰ ਕੇਂਦਰੀ ਮੰਤਰੀ ਯੂਕਰੇਨ ਦੇ ਗੁਆਂਢੀ ਮੁਲਕ ਜਾਣਗੇ
ਸਰਕਾਰ ਦੇ ਇਸ ਆਪਰੇਸ਼ਨ ਤਹਿਤ ਹੁਣ ਤੱਕ 1500 ਤੋਂ ਵੱਧ ਭਾਰਤੀਆਂ ਨੂੰ ਭਾਰਤ ਵਾਪਸ ਲਿਆਂਦਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਸਰਕਾਰ ਨੇ ਚਾਰ ਕੇਂਦਰੀ ਮੰਤਰੀਆਂ ਨੂੰ ਯੂਕਰੇਨ ਦੇ ਗੁਆਂਢੀ ਮੁਲਕਾਂ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀਆਂ ਜੋਤੀਰਾਦਿੱਤਿਆ ਸਿੰਧੀਆ, ਕਿਰਨ ਰਿਜਿਜੂ, ਵੀਕੇ ਸਿੰਘ ਅਤੇ ਹਰਦੀਪ ਸਿੰਘ ਪੁਰੀ ਨੂੰ ਭਾਰਤੀਆਂ ਦੀ ਮਦਦ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜੋਤੀਰਾਦਿੱਤਿਆ ਸਿੰਧੀਆ ਰੋਮਾਨੀਆ ਅਤੇ ਮੋਲਡੋਵਾ ਜਾਣਗੇ, ਕਿਰਨ ਰਿਜਿਜੂ ਸਲੋਵਾਕੀਆ ਜਾਣਗੇ, ਹਰਦੀਪ ਸਿੰਘ ਪੁਰੀ ਹੰਗਰੀ ਜਾਣਗੇ ਅਤੇ ਜਨਰਲ (ਆਰ) ਵੀਕੇ ਸਿੰਘ ਪੋਲੈਂਡ ਜਾਣਗੇ।

Leave a Reply

Your email address will not be published. Required fields are marked *