ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਵਿਧਾਇਕਾਂ ਨਾਲ ਮੀਟਿੰਗ ਖਤਮ ਹੋ ਚੁੱਕੀ ਹੈ। ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਪਟਿਆਲਾ ਤੋਂ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ।
ਪੜੋ ਹੋਰ ਖਬਰਾਂ: ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਫੇਰਬਦਲ ਜਾਰੀ, 4 ਹੋਰ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਵੀ ਸੂਬਾ ਕਾਂਗਰਸ ਪਾਰਟੀ ਦਾ ਕਲੇਸ਼ ਖਤਮ ਨਹੀਂ ਹੋਇਆ ਹੈ। ਇਸ ਦੌਰਾਨ ਖਬਰਾਂ ਹਨ ਕਿ ਨਵੀਂ ਕੈਬਨਿਟ ਦੇ ਚਿਹਰਿਆਂ ਨੂੰ ਲੈ ਕੇ ਕੁਝ ਵਿਧਾਇਕਾਂ ਨੇ ਨਾਰਾਜ਼ਗੀ ਜਤਾਈ ਹੈ। ਇਸ ਦੌਰਾਨ ਕੁਝ ਵਿਧਾਇਕ ਇਸ ਦੌਰਾਨ ਨਵਜੋਤ ਸਿੰਘ ਸਿੱਧੂ ਦੇ ਘਰ ਮੀਟਿੰਗ ਲਈ ਪਹੁੰਚੇ ਸਨ। ਦੱਸ ਦੀਏ ਕਿ ਕਾਂਗਰਸ ਦੇ ਕੁਝ ਵਿਧਾਇਕ ਰਾਣਾ ਗੁਰਜੀਤ ਦੇ ਕੈਬਨਿਟ ਵਿਚ ਸ਼ਾਮਲ ਹੋਣ ਤੋਂ ਨਾਰਾਜ਼ ਹਨ। ਇਸ ਦੌਰਾਨ ਰੇਤ ਨਾਲ ਜੁੜੇ ਮਾਮਲਿਆਂ ਦਾ ਹਵਾਲਾ ਦਿੱਤਾ ਜਾ ਰਿਹਾ ਹੈ।



