Ferozepur schools bomb threats : ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ ਅਲਰਟ ਮੋਡ ‘ਤੇ

ਫਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਈਮੇਲ ਰਾਹੀਂ ਸ਼ਹਿਰ ਦੇ ਕਈ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ…

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਈਮੇਲ ਰਾਹੀਂ ਸ਼ਹਿਰ ਦੇ ਕਈ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਈਮੇਲ ਰਾਹੀਂ ਸ਼ਹਿਰ ਦੇ ਕਈ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਖ਼ਬਰ ਦੇ ਸਾਹਮਣੇ ਆਉਂਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵਿੱਚ ਹੜਕੰਪ ਮੱਚ ਗਿਆ ਹੈ ਅਤੇ ਸੁਰੱਖਿਆ ਨੂੰ ਲੈ ਕੇ ਤੁਰੰਤ ਸਖ਼ਤ ਕਦਮ ਚੁੱਕੇ ਗਏ ਹਨ।

ਸਕੂਲਾਂ ਵਿੱਚ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਅਤੇ ਚੈਕਿੰਗ

ਧਮਕੀ ਭਰਿਆ ਈਮੇਲ ਮਿਲਣ ਤੋਂ ਬਾਅਦ ਫਿਰੋਜ਼ਪੁਰ ਪੁਲਿਸ ਦੀਆਂ ਟੀਮਾਂ ਤੁਰੰਤ ਹਰਕਤ ਵਿੱਚ ਆਈਆਂ। ਪੁਲਿਸ ਨੇ ਵੱਖ-ਵੱਖ ਸਕੂਲਾਂ ਵਿੱਚ ਮੌਕੇ ‘ਤੇ ਪਹੁੰਚ ਕੇ ਚੱਪੇ-ਚੱਪੇ ਦੀ ਬਾਰੀਕੀ ਨਾਲ ਤਲਾਸ਼ੀ ਲਈ। ਇਸ ਸੁਰੱਖਿਆ ਜਾਂਚ ਦੇ ਘੇਰੇ ਵਿੱਚ ‘ਸਕੂਲ ਆਫ਼ ਐਮੀਨੈਂਸ’, ਸਰਕਾਰੀ ਬੁਆਏਜ਼ ਸਕੂਲ ਅਤੇ ਹੋਰ ਕਈ ਪ੍ਰਮੁੱਖ ਵਿਦਿਅਕ ਅਦਾਰੇ ਸ਼ਾਮਲ ਹਨ।

ਸਾਈਬਰ ਸੈੱਲ ਦੀ ਟੀਮ ਭੇਜਣ ਵਾਲੇ ਦੀ ਭਾਲ ਵਿੱਚ ਜੁੱਟੀ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐੱਸ.ਪੀ. ਆਪ੍ਰੇਸ਼ਨ ਨੇ ਦੱਸਿਆ ਕਿ ਸਾਰੇ ਸੰਬੰਧਿਤ ਸਕੂਲਾਂ ਦੀ ਸੁਰੱਖਿਆ ਜਾਂਚ ਮੁਕੰਮਲ ਤੌਰ ‘ਤੇ ਜਾਰੀ ਹੈ ਅਤੇ ਸੂਬੇ ਵਿੱਚ ਸੁਰੱਖਿਆ ਵਿਵਸਥਾ ਨੂੰ ਲੈ ਕੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਧਮਕੀ ਭਰੀ ਈਮੇਲ ਕਿਸ ਨੇ ਅਤੇ ਕਿੱਥੋਂ ਭੇਜੀ ਹੈ, ਇਸ ਦੀ ਪਛਾਣ ਕਰਨ ਲਈ ਸਾਈਬਰ ਸੈੱਲ ਦੀਆਂ ਤਕਨੀਕੀ ਟੀਮਾਂ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ। ਪੁਲਿਸ ਦਾ ਦਾਅਵਾ ਹੈ ਕਿ ਦੋਸ਼ੀ ਨੂੰ ਜਲਦ ਹੀ ਟਰੇਸ ਕਰਕੇ ਕਾਬੂ ਕਰ ਲਿਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Major police success in Tarn Taran: 902 ਗ੍ਰਾਮ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ, ਡਰੋਨ ਰਾਹੀਂ ਆਏ ਵਿਦੇਸ਼ੀ ਹਥਿਆਰ ਵੀ ਬਰਾਮਦ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *