ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਨਿਵਾਰ ਨੂੰ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਬੈਠਕ ਕੀਤੀ ਹੈ। ਇਸ ਬੈਠਕ ਵਿਚ ਪੂਰੇ ਦੇਸ਼ ‘ਚ ਲਾਕਡਾਊਨ ਨੂੰ ਵਧਾਏ ਜਾਣ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਪੀਐਮ ਮੋਦੀ ਨੂੰ ਦੇਸ਼ ਵਿਚ ਲਾਕਡਾਊਨ ਵਧਾਉਣ ਦੀ ਕੇ ਅਪੀਲ ਕੀਤੀ ਹੈ।
CM Capt Amarinder Singh, in PM's video-conferencing with CMs, recommended extension of national lockdown by at least a fortnight in addition to special concessions for industry & agriculture sectors urgently. He also asked for faster supply of rapid testing kits: CMO Punjab pic.twitter.com/uxrzbeV1qT
— ANI (@ANI) April 11, 2020
ਇਸ ਮੀਟਿੰਗ ਵਿਚ ਪੀਐਮ ਮੋਦੀ ਗਮਛੇ ਦਾ ਮਾਸਕ ਪਹਿਣੇ ਹੋਏ ਵਿਖਾਈ ਦਿੱਤੇ। ਪੀਐਮ ਮੋਦੀ ਨੇ ਕੋਰੋਨਾ ਨਾਲ ਨਜਿੱਠਣ ਲਈ ਸੂਬਿਆਂ ਤੋਂ ਸੁਝਾਅ ਵੀ ਮੰਗੇ ਅਤੇ ਕਿਹਾ ਕਿ ”ਕੋਰੋਨਾ ਵਾਇਰਸ ‘ਤੇ ਕੋਈ ਵੀ ਮੁੱਖ ਮੰਤਰੀ ਕਿਸੇ ਵੀ ਸਮੇਂ ਮੈਨੂੰ ਸੁਝਾਅ ਦੇ ਸਕਦਾ ਹੈ। ਮੈ 24×7 ਉਪਲੱਬਧ ਹਾਂ। ਸਾਨੂੰ ਇਸ ਮੁੱਦੇ ਉੱਤੇ ਮੋਢੇ ਨਾਲ ਮੋਢਾ ਜੋੜ ਕੇ ਚੱਲਣਾ ਹੋਵੇਗਾ”। ਇਸ ਮੌਕੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਪੀਐਮ ਮੋਦੀ ਨੂੰ ਲਾਕਡਾਊਨ ਹੋਰ ਅਗਲੇ 15 ਦਿਨਾਂ ਲਈ ਅੱਗੇ ਵਧਾਉਣ ਤੋਂ ਇਲਾਵਾ ਉਦਯੋਗ ਅਤੇ ਖੇਤੀਬਾੜੀ ਸੈਕਟਰਾਂ ਲਈ ਵਿਸ਼ੇਸ਼ ਰਿਆਇਤਾਂ ਦੇਣ ਅਤੇ ਰੈਪਿਡ ਟੈਸਟਿੰਗ ਕਿੱਟਾਂ ਦੀ ਤੇਜ਼ੀ ਨਾਲ ਸਪਲਾਈ ਕਰਨ ਨੂੰ ਕਿਹਾ ਹੈ। ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਵੀ ਦੇਸ਼ ਵਿਚ ਲਾਕਡਾਊਨ ਅੱਗੇ ਵਧਾਉਣ ਲਈ ਕਿਹਾ ਹੈ। ਦੱਸ ਦਈਏ ਕਿ ਪੀਐਮ ਮੋਦੀ ਦੁਆਰਾ 24 ਮਾਰਚ ਨੂੰ 21 ਦਿਨ ਲਈ ਪੂਰੇ ਦੇਸ਼ ਵਿਚ ਐਲਾਨਿਆ ਗਿਆ ਲਾਕਡਾਊਨ ਆਉਣ ਵਾਲੀ 14 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ। ਉੱਥੇ ਹੀ ਦੇਸ਼ ਵਿਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪੂਰੇ ਦੇਸ਼ ਵਿਚੋਂ 7400 ਤੋਂ ਵੱਧ ਕੋਰੋਨਾ ਦੇ ਮਰੀਜ਼ਾਂ ਸਾਹਮਣੇ ਆ ਚੁੱਕੇ ਹਨ ਜਦਕਿ 239 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜ਼ਿਕਰਯੋਗ ਹੈ ਕਿ ਉੜੀਸਾ ਸਰਕਾਰ ਨੇ ਤਾਂ ਪਹਿਲਾਂ ਹੀ ਆਪਣੇ ਸੂਬੇ ਵਿਚ ਲਾਕਡਾਊਨ 30 ਅਪ੍ਰੈਲ ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਬੀਤੇ ਦਿਨ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਵੀ ਕਰਫਿਊ ਦੀ ਮਿਆਦ ਸੂਬੇ ਵਿਚ 30 ਅਪ੍ਰਲੈ ਤੱਕ ਵਧਾਉਣ ਦੀ ਮੰਜ਼ੂਰੀ ਦੇ ਦਿੱਤੀ ਗਈ ਹੈ।
