ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸ਼ਕਿਲਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਸ ਦਈਏ ਕਿ ਗੁਰਦਾਸ ਮਾਨ ਦੇ ਭਾਸ਼ਾ ਵਿਵਾਦ ਮਾਮਲੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਖਤ ਐਕਸ਼ਨ ਲੈਣ ਦੀ ਤਿਆਰੀ ਕਰ ਰਹੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਮਾਮਲੇ ਤੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬੀ ਬੋਲੀ ਦੇ ਕਾਰਨ ਹੀ ਗੁਰਦਾਸ ਮਾਨ ਦਾ ਵਜੂਦ ਹੈ।
ਪਰ ਗੁਰਦਾਸ ਮਾਨ ਪੰਜਾਬੀ ਮਾਂ ਬੋਲੀ ਦੇ ਨਾਲ ਹੀ ਇਸ ਤਰ੍ਹਾਂ ਦਾ ਵਤੀਰਾ ਕਰ ਰਹੇ ਹਨ। ਕਾਬਿਲੇਗੌਹ ਹੈ ਕਿ ਗੁਰਦਾਸ ਮਾਨ ਨੇ ਹਿੰਦੀ ਭਾਸ਼ਾ ਦਾ ਸਮਰਥਨ ਕੀਤਾ ਜਿਸ ਕਾਰਨ ਉਹਨਾਂ ਦਾ ਕੈਨੇਡਾ ਚ ਵਿਰੋਧ ਹੋਇਆ। ਇਸ ਵਿਰੋਧ ਦੌਰਾਨ ਗੁਰਦਾਸ ਮਾਨ ਨੇ ਵਿਰੋਧੀਆਂ ਦੇ ਖਿਲਾਫ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਜਿਸ ਕਾਰਨ ਗੁਰਦਾਸ ਮਾਨ ਪੰਜਾਬੀਆਂ ਦੇ ਨਿਸ਼ਾਨੇ ਤੇ ਆ ਗਏ ਹਨ।


