ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਸ੍ਰੋਮਣੀ ਕਮੇਟੀ ਵੱਲੋਂ 30 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਬਿਆਨ ਸਾਹਮਣੇ ਆਇਆ ਹੈ ਉਹਨਾਂ ਨੇ ਕਿਹਾ ਕਿ ਗੁਰਿਸੱਖ ਖਿਡਾਰੀਆਂ ਨੂੰ ਕੀਤਾ ਸਨਮਾਨਿਤ ਕੀਤਾ ਜਾਵੇਗਾ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਅੰਮ੍ਰਿਤਧਾਰੀ ਵਿਦਿਆਰਥੀਆਂ ਲਈ ਵਜੀਫੇ ਦਾ ਵੀ ਐਲਾਨ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਉਹਨਾਂ ਨੇ ਤਿੰਨ ਸਾਲਾਂ ਤੋਂ ਐੱਸਸੀ ਸਕਾਲਰਸ਼ਿਪ ਨਾ ਮਿਲਣ ਤੇ ਇਤਰਾਜ਼ ਜਤਾਇਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਐੱਸਜੀਪੀਸੀ ਕਾਲਜਾਂ ਚ ਪੜਦੇ ਵਿਦਿਆਰਥੀ ਸਕਾਲਰਸ਼ਿਪ ਦੇ ਲਾਭ ਤੋਂ ਵਾਂਝੇ ਹਨ। ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਗੁਰੂ ਘਰਾਂ ਨੂੰ ਇੱਕ-ਇੱਕ ਲੱਖ ਦੀ ਸਹਾਇਤਾ ਵੀ ਦਿੱਤੀ ਜਾਵੇਗੀ।

