ਸ਼੍ਰੋਮਣੀ ਕਮੇਟੀ ਦੇ 101 ਸਾਲ ਪੂਰੇ ਹੋਣ ‘ਤੇ SGPC ਨੇ ਮਨਾਇਆ ਸਥਾਪਨਾ ਦਿਵਸ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ 101 ਸਾਲ ਪੂਰੇ ਹੋਣ ‘ਤੇ ਮਨਾਇਆ ਗਿਆ। ਇਸ ਮੌਕੇ ਮਾਂਝੀ ਸਾਹਿਬ ਦੀਵਾਨ ਹਾਲ ‘ਚ ਕੀਰਤਨ ਦਰਬਾਰ ਸਜਾਇਆ ਗਿਆ।ਇਸ…

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ 101 ਸਾਲ ਪੂਰੇ ਹੋਣ ‘ਤੇ ਮਨਾਇਆ ਗਿਆ। ਇਸ ਮੌਕੇ ਮਾਂਝੀ ਸਾਹਿਬ ਦੀਵਾਨ ਹਾਲ ‘ਚ ਕੀਰਤਨ ਦਰਬਾਰ ਸਜਾਇਆ ਗਿਆ।ਇਸ ਮੌਕੇ ਮੁੱਖ ਤੌਰ ‘ਤੇ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ 101 ਸਾਲ ਪੂਰੇ ਹੋਣ ‘ਤੇ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਦੇਸ਼-ਵਿਦੇਸ਼ ਤੋਂ ਸਿੱਖ ਜੱਥੇਬੰਦੀਆਂ ਨੇ ਸ਼ਿਰਕਤ ਕੀਤੀ, ਉਨ੍ਹਾਂ ਨੂੰ ਖੁਸ਼ੀ ਹੈ ਕਿ ਉਹ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਦੇ ਯੋਗ ਹੋਏ ਹਨ।

Also Read : ਸਿੱਖਿਆ ਮੰਤਰੀ ਦੇ ਘਰ ਬਾਹਰ ਅਧਿਆਪਕਾਂ ਦਾ ਹੱਲਾ ਬੋਲ, ਪੁਲਿਸ ਨਾਲ ਹੋਇਆ ਟਕਰਾਅ

101 ਸਾਲਾਂ ਦੇ ਸਫ਼ਰ ਵਿੱਚ ਅਜੇ ਬਹੁਤ ਸਾਰਾ ਕੰਮ ਕਰਨਾ ਬਾਕੀ ਹੈ, ਸੁਖਬੀਰ ਬਾਦਲ ਨੇ ਕਿਹਾ ਕਿ ਸਿੱਖ ਪੰਥ ਮਿੰਨੀ ਪਾਰਲੀਮੈਂਟ ਹੈ। ਸਿੱਖ ਪੰਥ ਦੀ।ਸ਼੍ਰੋਮਣੀ ਕਮੇਟੀ ਬਣੀ ਤੇ ਫਿਰ ਅਕਾਲੀ ਦਲ ਦਾ ਜਨਮ ਹੋਇਆ।ਉਨ੍ਹਾਂ ਕਿਹਾ ਕਿ ਜਿਹੜੇ ਲੋਕ ਗਾਂਧੀ ਪਰਿਵਾਰ ਦਾ ਸਾਥ ਦੇ ਰਹੇ ਹਨ ਉਹ ਦੇਸ਼ ਧ੍ਰੋਹੀ ਹਨ। ਨਵਜੋਤ ਕੌਰ ਅਫੀਮ ਦੀ ਖੇਤੀ ਦੀ ਗੱਲ ਕਰ ਰਹੀ ਹੈ,ਸ਼ਾਇਦ ਉਸ ਨੂੰ ਅਫੀਮ ਨਹੀਂ ਮਿਲ ਰਹੀ।

Also Read : 32 ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਅਤੇ CM ਚੰਨੀ ਵਿਚਾਲੇ 17 ਨਵੰਬਰ ਨੂੰ ਹੋਵੇਗੀ ਮੀਟਿੰਗ

ਅਕਾਲ ਤਖਤ ਸਾਹਿਬ ਦੇ ਜੱਥੇਦਾਰ ਜਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਐਸਜੀਪੀਸੀ ਸਿੱਖਾਂ ਦੀ ਮੱਹਤਵਪੂਰਨ ਸੰਸਥਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਪੰਥ ਨੂੰ ਸਿੱਖੀ ਦੇ ਪੰਥ ‘ਤੇ ਚਲਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਇਸ ਸਮੇਂ ਬਰਬਾਦੀ ਦੀ ਕਗਾਰ ‘ਤੇ ਚੱਲ ਰਿਹਾ ਹੈ। ਸਾਰੀਆਂ ਪਾਰਟੀਆਂ ਇਕ ਦੂਜੇ ਨੂੰ ਨੀਚਾ ਦਿਖਾਉਣ ‘ਤੇ ਲੱਗੀਆਂ ਹੋਈਆਂ ਹਨ।ਜਿਸ ਨਾਲ ਪੰਜਾਬ ਬਰਬਾਦੀ ਦੀ ਕਗਾਰ ‘ਤੇ ਜਾ ਰਿਹਾ ਹੈ। 

Leave a Reply

Your email address will not be published. Required fields are marked *