ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਵਲੋਂ ਭਾਈ ਰਾਜੋਆਣਾ ਨਾਲ ਮੁਲਾਕਾਤ

ਪਿਛਲੇ ਲੰਮੇ ਸਮੇਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸਿੱਖ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਵਲੋਂ…

ਪਿਛਲੇ ਲੰਮੇ ਸਮੇਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸਿੱਖ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਵਲੋਂ ਮੁਲਾਕਾਤ ਕੀਤੀ ਗਈ। ਇਸ ਮੌਕੇ ਲੋਂਗੋਵਾਲ ਨਾਲ ਭਾਈ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਵੀ ਮੌਜੂਦ ਸਨ। ਇਸ ਮੁਲਾਕਾਤ ਦਾ ਮਕਸਦ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਸੰਬੰਧੀ ਮਨਾਉਣਾ ਮੰਨਿਆ ਜਾ ਰਿਹਾ ਸੀ। ਇਸ ਮੁਲਾਕਾਤ ਤੋਂ ਬਾਅਦ ਭਾਈ ਰਾਜੋਆਣਾ ਨੇ 11 ਜਨਵਰੀ ਤੋਂ ਭੁੱਖ ਹੜਤਾਲ ‘ਤੇ ਨਾ ਬੈਠਣ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਫਾਸੀ ਦੀ ਸਜਾ ਭੁਗਤ ਰਹੇ ਭਾਈ ਰਾਜੋਆਣਾ ਨੇ 11 ਜਨਵਰੀ ਤੋ ਭੁੱਖ ਹੜਤਾਲ ਤੇ ਬੈਠਣ ਦਾ ਐਲਾਨ ਕੀਤਾ ਸੀ। ਜਿਸ ਨਾਲ ਕਿ ਸਿੱਖ ਜਥੇਬੰਦੀਆਂ ਵਿੱਚ ਵੱਡੀ ਹਲਚਲ ਨਜ਼ਰ ਆ ਰਹੀ ਸੀ। ਇਸ ਤੋ ਇਲਾਵਾ ਭਾਈ ਰਾਜੋਆਣਾ ਦਾ ਇਲਜਾਮ ਸੀ ਕਿ ਸ਼੍ਰੋਮਣੀ ਕਮੇਟੀ ਉਹਨਾਂ ਦੇ ਕੇਸ ਦੀ ਪੈਰਵਾਈ ਸਹੀ ਤਰੀਕੇ ਨਾਲ ਨਹੀ ਕਰ ਰਹੀ। ਗੁਰੂ ਨਾਨਕ ਦੇਵ ਜੀ ਦੇ 100ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਕਈ ਮੁੱਖ ਬੰਦੀ ਸਿੰਘਾਂ ਦੀ ਸਜਾ ਮੁਆਫੀ ਸੰਬੰਧੀ ਲਿਸਟ ਜਾਰੀ ਕੀਤੀ ਗਈ ਸੀ ਜਿਸ ਵਿੱਚ ਭਾਈ ਰਾਜੋਆਣਾ ਦਾ ਵੀ ਨਾਮ ਸ਼ਾਮਿਲ ਸੀ। ਇਸ ਨਾਲ ਸਿੱਖ ਜਗਤ ਵਿਚ ਕਾਫੀ ਖੁਸ਼ੀ ਦੀ ਲਹਿਰ ਸੀ। ਪਰ ਬਾਅਦ ਵਿਚ ਕਾਂਗਰਸ ਐਮਪੀ ਰਵਨੀਤ ਸਿੰਘ ਬਿੱਟੂ ਦੇ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਈ ਰਾਜੋਆਣਾ ਦੀ ਸਜਾ ਮੁਆਫੀ ਤੇ ਪ੍ਰਸ਼ਨਚਿੰਨ ਲਗਾ ਦਿੱਤਾ ਸੀ।

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸੁਣਾਈ ਸੀ ਸਜਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਹਰੂਮ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਚ ਜੇਲ੍ਹ ਵਿਚ ਬੰਦ ਭਾਈ ਰਾਜੋਆਣਾ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 1 ਅਗਸਤ 2007 ਨੂੰ ਮੌਤ ਦੀ ਸਜਾ ਸੁਣਾਈ ਸੀ। ਭਾਈ ਰਾਜੋਆਣਾ ਨੇ ਇਸ ਸਜਾ ਖਿਲਾਫ ਉਚ ਕੋਰਟ ਵਿਚ ਅਪੀਲ ਨਾ ਕਰਨ ਦੀ ਗੱਲ ਆਖੀ ਸੀ ਜਿਸ ਤੋ ਬਾਅਦ ਸ਼੍ਰੋਮਣੀ ਕਮੇਟੀ ਲਗਾਤਾਰ ਇਸ ਕੇਸ ਦੀ ਪੈਰਵੀ ਕਰ ਰਹੀ ਹੈ।

Leave a Reply

Your email address will not be published. Required fields are marked *