ਨਹੀਂ ਘੱਟ ਰਹੀਆਂ ਸਿੱਧੂ ਮੂਸੇਵਾਲੇ ਦੀਆਂ ਮੁਸ਼ਕਲਾਂ: ਹੁਣ SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੀ ਇਹ ਚਿਤਾਵਨੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਮੁਸੀਬਤਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਇਕ ਨਵੇਂ ਗੀਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਮੁਸੀਬਤਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਇਕ ਨਵੇਂ ਗੀਤ ਦੇ ਕਾਰਨ ਉਹਨਾਂ ਨੂੰ ਕਾਫੀ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਗਾਣੇ ਚ ਮਾਈ ਭਾਗੋ ਜੀ ਦਾ ਨਾਂ ਲੈਣ ਦੇ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਨੋਟਿਸ ਲਿਆ ਹੈ।

Sidhu

ਉਹਨਾਂ ਨੇ ਇਸ ਨੋਟਿਸ ਚ ਕਿਹਾ ਹੈ ਕਿ ਮੂਸੇਵਾਲਾ ਨੇ ਮਾਈ ਭਾਗੋ ਜੀ ਦੇ ਨਾਂ ਦਾ ਇਸਤੇਮਾਲ ਗਾਣੇ ਚ ਕਰਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਇਆ ਹੈ। ਮੂਸੇਵਾਲੇ ਵੱਲੋਂ ਅਜਿਹਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਗਾਇਕਾਂ ਨੂੰ ਇਸ ਤਰ੍ਹਾਂ ਧਾਰਮਿਕ ਚੀਜਾਂ ਤੇ ਨਾਵਾਂ ਦਾ ਗਾਣਿਆਂ ਚ ਇਸਤੇਮਾਲ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ।

gobind singh longowal

ਕਿਉਂਕਿ ਇਸ ਤਰ੍ਹਾਂ ਧਾਰਮਿਕ ਚੀਜ਼ਾਂ ਦਾ ਗਾਣਿਆਂ ਚ ਇਕ ਮਨੋਰੰਜਨ ਲਈ ਇਸਤੇਮਾਲ ਕਰਨ ਤੋਂ ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਮੂਸੇਵਾਲੇ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤਰ੍ਹਾਂ ਅਸ਼ਲੀਲ ਗਾਣਿਆਂ ਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ।

Leave a Reply

Your email address will not be published. Required fields are marked *