SGPC ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ: ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ  ਹੋਏ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਇਲਾਹੀ…

ਅੰਮ੍ਰਿਤਸਰ: ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ  ਹੋਏ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਇਲਾਹੀ ਬਾਣੀ ਦਾ ਸਰਵਣ ਕੀਤਾ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਉਨ੍ਹਾਂ ਨੇ ਸਿੱਖ ਮੁੱਦਿਆ ਨੂੰ ਲੈ ਕੇ ਰਾਸ਼ਟਰਪਤੀ ਨਾਲ ਵਿਸ਼ੇਸ਼ ਚਰਚਾ ਵੀ ਕੀਤੀ।

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੰਗ ਪੱਤਰ 
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਦਿੱਤਾ ਹੈ ਅਤੇ ਉਨ੍ਹਾਂ ਨੇ ਵੀ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ  ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਦੇ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ ਅਤੇ ਸੇਵਾ ਵੀ ਕੀਤੀ।

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਦਾ 
ਉਨ੍ਹਾਂ ਨੇ ਕਿਹਾ ਹੈ ਕਿ ਰਾਸ਼ਟਰਪਤੀ ਵੱਲੋਂ ਸਾਨੂੰ ਹਰ ਸੰਭਵ ਮਦਦ ਲਈ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ ਕੀਮਤੀ ਸਮੇਂ ਵਿਚੋਂ ਸਮਾਂ ਕੱਢ ਕੇ ਕਮੇਟੀ ਨਾਲ ਗੱਲਬਾਤ ਕੀਤੀ । ਉਨ੍ਹਾਂ ਨੇ ਕਿਹਾ ਹੈ ਕਿ ਹਰਿਆਣਾ ਕਮੇਟੀ ਦੇ ਵਿਵਾਦ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਮੇਟੀ ਨੇ ਮੰਗ ਕੀਤੀ ਹੈ ਕਿ ਸਿੱਖਾਂ ਦੇ ਮਸਲਿਆ ਉੱਤੇ ਸਰਕਾਰ ਦੀ ਦਖ਼ਲ ਅੰਦਾਜੀ ਨਹੀ ਹੋਣੀ ਚਾਹੀਦੀ ਹੈ।

Leave a Reply

Your email address will not be published. Required fields are marked *