ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੁਲਵਾਮਾ ਹਮਲੇ ਦੇ 12 ਦਿਨ ਬਾਅਦ ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਦੇ ਖਿਲਾਫ ਵੱਡੀ ਕਾਰਵਾਈ ਕੀਤੀ। ਇਸ ਹਮਲੇ ਤੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ ਦਰਸ਼ਨ ਸਿੰਘ ਤੇ ਚਾਚਾ ਨੇ ਭਾਰਤੀ ਫੌਜ ਵੱਲੋਂ ਕੀਤੇ ਗਏ ਹਮਲੇ ਦੀ ਪ੍ਰਸ਼ੰਸਾ ਕੀਤੀ।
https://www.facebook.com/LivingIndiaNewschannel/videos/1993804837591386/
ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਅਜਿਹਾ ਹਮਲਾ ਭਾਰਤ ਪਹਿਲਾਂ ਕਰ ਦਿੰਦਾ ਤਾਂ ਜੋ ਜਵਾਨ ਸ਼ਹੀਦ ਹੋਏ ਹਨ ਉਹ ਬੱਚ ਜਾਂਦੇ। ਉੱਥੇ ਹੀ ਦੂਜੇ ਪਾਸੇ ਮੋਗਾ ਦੇ ਸ਼ਹੀਦ ਹੋਏ ਜੈਮਲ ਸਿੰਘ ਦੇ ਪਰਿਵਾਰ ਨੇ ਭਾਰਤ ਦੁਆਰਾ ਕੀਤੇ ਹਮਲੇ ਤੇ ਮੋਦੀ ਸਰਕਾਰ ਦਾ ਧੰਨਵਾਦ ਕੀਤਾ। ਸ਼ਹੀਦ ਦੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਜੈਮਲ ਤੇ ਬਾਾਕਿ ਸ਼ਹੀਦ ਹੋਏ ਜਵਾਨਾਂ ਨੂੰ ਹੁਣ ਸੱਚੀ ਸ਼ਰਧਾਂਜਲੀ ਮਿਲੀ ਹੈ।
