ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੁਲਵਾਮਾ ਦੇ ਅਵੰਤੀਪੁਰਾ ਇਲਾਕੇ ਵਿੱਚ ਹੋਏ ਆਤਮਘਾਤੀ ਹਮਲੇ ਦੇ ਕਾਰਨ 40 CRPF ਜਵਾਨ ਸ਼ਹੀਦ ਹੋ ਗਏ ਜਦਕਿ ਇਸ ਹਮਲੇ ਦੇ ਕਾਰਨ ਕਈ ਜਵਾਨ ਜਖਮੀ ਵੀ ਹੋ ਗਏ ਸਨ। ਇਸ ਹਮਲੇ ਵਿੱਚ ਪੰਜਾਬ ਦੇ 4 ਜਵਾਨ ਸ਼ਹੀਦ ਹੋ ਗਏ ਹਨ।
ਜਿਹਨਾਂ ਨੂੰ ਅੱਜ ਅੰਤਿਮ ਵਿਦਾਈ ਦਿੱਤੀ ਜਾ ਰਹੀ ਹੈ। ਦੱਸ ਦਈਏ ਕਿ ਤਰਨਤਾਰਨ ਦੇ ਪਿੰਡ ਗੰਡੀਵਿੰਡ ਦੇ ਰਹਿਣ ਵਾਲੇ ਜਵਾਨ ਸੁਖਜਿੰਦਰ ਸਿੰਘ ਵੀ ਇਸ ਹਮਲੇ ਵਿੱਚ ਸ਼ਹੀਦ ਹੋ ਗਏ ਹਨ। ਉਹਨਾਂ ਦੀ ਮ੍ਰਿਤਕ ਦੇਹ ਉਹਨਾਂ ਦੇ ਪਿੰਡ ਵਿੱਚ ਪਹੁੰਚ ਚੁੱਕੀ ਹੈ। ਜਿੱਥੇ ਉਹਨਾਂ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ।


