ਮੋਗਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਅੱਜ ਮੋਗਾ ਪਹੁੰਚੇ ਹਨ। ਇਸ ਦੌਰਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਮੋਗਾ ਤੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ।
ਪੜੋ ਹੋਰ ਖਬਰਾਂ: ਵੱਖਵਾਦੀ ਆਗੂ ਸਈਅਦ ਗਿਲਾਨੀ ਸਪੁਰਦ-ਏ-ਖਾਕ, ਇੰਟਰਨੈੱਟ ਸੇਵਾਵਾਂ ਬੰਦ
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੋਗਾ ਵਿਚ ਆਪਣੀ ਰੈਲੀ ਦੌਰਾਨ ਮੱਖਣ ਸਿੰਘ ਬਰਾੜ ਨੂੰ ਉਮੀਦਵਾਰ ਐਲਾਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੱਖਣ ਦੇ ਪਰਿਵਾਰ ਨੇ ਹਮੇਸ਼ਾ ਆਮ ਲੋਕਾਂ ਦੀ ਸੇਵਾ ਬਾਰੇ ਸੋਚਿਆ ਹੈ। ਇਥੇ ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਆਪਣੀ ਚੋਣ ਮੁਹਿੰਮ ‘ਗੱਲ ਪੰਜਾਬ ਦੀ’ ਤਹਿਤ ਸੂਬੇ ਭਰ ਦੇ 100 ਹਲਕਿਆਂ ਵਿਚ ਰੈਲੀ ਕਰ ਰਹੇ ਹਨ। ਇਸ ਦੌਰਾਨ ਪੰਜਾਬ ਦੇ ਲੋਕਾਂ ਤੇ ਨੌਜਵਾਨਾਂ ਵਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਪੜੋ ਹੋਰ ਖਬਰਾਂ: ਦਿੱਲੀ ਵਿਚ ਹੋਈ ਬਾਰਿਸ਼ ਤੋਂ ਬਾਅਦ ਸੀ.ਐੱਮ. ਕੇਜਰੀਵਾਲ ਦੇ ਲੱਗੇ ਪੋਸਟਰ, ਸਵੀਮਿੰਗ ਪੂਲ ਮੇਂ ਨਹਾਏ ਕਿਆ?

