ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੀ ਕਰਤਾਰਪੁਰ ਲਾਂਘੇ ਨੂੰ ਲੈਕੇ ਸਿੱਖ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ। ਦੱਸ ਦਈਏ ਕਿ ਭਾਰਤ ਸਰਕਾਰ ਵੱਲੋਂ ਕੱਲ ਨੂੰ ਸ਼੍ਰੀ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ।
ਇਸ ਦੌਰਾਨ ਅਕਾਲੀ ਲੀਡਰਸ਼ੀਪ ਵੱਲੋਂ ਅਰਦਾਸ ਕਰਕੇ ਡੇਰਾ ਬਾਬਾ ਨਾਨਕ ਤੋਂ ਸਰਹੱਦ ਤੱਕ ਪੈਦਲ ਜਾਣਗੇ। ਦੱਸਣਯੋਗ ਗੱਲ ਹੈ ਕਿ ਇਸ ਇਤਿਹਾਸਿਕ ਫੈਸਲੇ ਦੇ ਕਾਰਨ ਸਿੱਖ ਸੰਗਤ ਵਿੱਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ ਤੇ ਨੀਂਹ ਪੱਥਰ ਸਮਾਗਮ ਦੀਆਂ ਤਿਆਰੀਆਂ ਬਹੁਤ ਹੀ ਜੋਰਾਂ ਨਾਲ ਕੀਤੀਆ ਜਾ ਰਹੀਆਂ ਹਨ।

