ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 46 ਵਾਰਡਾਂ ਲਈ 22 ਅਗਸਤ ਨੂੰ ਹੋਈਆਂ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਇਨ੍ਹਾਂ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਮਿਲੀ ਹੈ। ਇਸ ਦੌਰਾਨ 46 ਵਾਰਡਾਂ ‘ਚੋਂ ਸ਼੍ਰੋਮਣੀ ਅਕਾਲੀ ਦਲ ਨੂੰ 27 ਸੀਟਾਂ , ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੂੰ 14, ਜਾਗੋ ਨੂੰ 2 ਅਤੇ ਹੋਰ ਨੂੰ 3 ਸੀਟਾਂ ਮਿਲੀਆਂ ਹਨ।
46 ‘ਚੋਂ 27 ਸੀਟਾਂ ਜਿਤਾ ਕੇ ਦਿੱਲੀ ਦੀ ਸੰਗਤ ਨੇ ਸਾਨੂੰ ਬਹੁਤ ਵੱਡਾ ਮਾਣ ਬਖ਼ਸ਼ਿਆ ਹੈ। ਇਹ ਜਿੱਤ ਦਿੱਲੀ ਦੀ ਸਾਰੀ ਸੰਗਤ ਦੀ ਹੈ, ਅਸੀਂ ਦਿੱਲੀ ਦੀ ਸੰਗਤ ਦੇ ਚਰਨਾਂ ਵਿੱਚ ਸੀਸ ਨਿਵਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਮਾਣ ਬਖਸ਼ਣ ਲਈ ਉਹਨਾਂ ਦਾ ਧੰਨਵਾਦ ਕਰਦੇ ਹਾਂ।
