ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਭਰਿਆ ਨਾਮਜ਼ਦਗੀ ਪੱਤਰ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਹਨ। ਅੱਜ ਪੰਜਾਬ ਚੋਣਾਂ ਨੂੰ ਲੈ ਕੇ ਹਲਕਾ ਜਲਾਲਾਬਾਦ ਤੋਂ…

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਹਨ। ਅੱਜ ਪੰਜਾਬ ਚੋਣਾਂ ਨੂੰ ਲੈ ਕੇ ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਲੜਨ ਲਈ ਐੱਸ.ਡੀ.ਐੱਮ. ਦਫ਼ਤਰ ਵਿਖੇ ਜਾ ਕੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ ਗਿਆ ਹੈ। ਇਸ ਸਬੰਧੀ ਸੁਖਬੀਰ ਸਿੰਘ ਬਾਦਲ ਵਲੋਂ ਇਕ ਵੀਡੀਓ ਵੀ ਸ਼ੇਅਰ ਕੀਤੀ ਗਈ ਹੈ।

Also Read: ਕਾਂਗਰਸ ਨੇ CM ਚਿਹਰੇ ‘ਤੇ ਸ਼ਕਤੀ ਐਪ ਰਾਹੀਂ ਮੰਗਿਆ ਫੀਡਬੈਕ, ਦੌੜ ‘ਚ ਸਿੱਧੂ ਤੋਂ ਅੱਗੇ ਨਿਕਲੇ ਚੰਨੀ

 

ਦੱਸ ਦੇਈਏ ਕਿ ਸੁਖਬੀਰ ਬਾਦਲ ਇਸ ਸਮੇਂ ਫਿਰੋਜ਼ਪੁਰ ਦੇ ਸੰਸਦ ਮੈਂਬਰ ਹਨ। ਜਲਾਲਾਬਾਦ ਹਲਕੇ ਤੋਂ ਕਾਂਗਰਸ ਨੇ ਮੋਹਨ ਸਿੰਘ ਫਲੀਆਂਵਾਲਾ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ। ਐੱਸ.ਡੀ.ਐੱਮ ਦਫ਼ਤਰ ਵਿਖੇ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਦਾਖ਼ਲ ਕਰਨ ਵੇਲੇ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਕਵਰਿੰਗ ਉਮੀਦਵਾਰ ਬਣਾਇਆ ਹੈ।

Also Read: ਖਡੂਰ ਸਾਹਿਬ ਤੋਂ ਕਾਂਗਰਸੀ ਆਗੂ ਰਮਨਜੀਤ ਸਿੱਕੀ ਆਜ਼ਾਦ ਉਮੀਦਵਾਰ ਵਜੋਂ ਲੜਨਗੇ ਚੋਣ

Leave a Reply

Your email address will not be published. Required fields are marked *