ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੈਂਗਸਟਰ ਮੰਤਰੀ ਨੈਕਸਸ ਮਾਮਲੇ ’ਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਡੀਜੀਪੀ ਇਟੇਲੀਜੇਂਸ ਵੱਲੋਂ ਕਲੀਨ ਚਿੱਟ ਦੇ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੂੰ ਇਸ ਤਰ੍ਹਾਂ ਕਲੀਨ ਚਿੱਟ ਦਿੱਤੇ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਨੇ ਸਵਾਲ ਚੁੱਕੇ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਸ਼ੁਰੂ ਤੋਂ ਹੀ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸੁਖਜਿੰਦਰ ਰੰਧਾਵਾ ਦੇ ਗੈਂਗਸਟਰਾਂ ਨਾਲ ਮੁਲਾਕਾਤ ਹੋਣ ਦੇ ਇਲਜ਼ਾਮ ਲਗਾਏ ਸੀ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਮਾਮਲੇ ਨੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਦੇ ਹੁਕਮ ਦਿੱਤੇ ਸੀ।

