ਸ਼ੀਤਲ ਅੰਗੁਰਾਲ ਨੂੰ ਝਟਕਾ ! ਅਸਤੀਫਾ ਹੋ ਗਿਆ ਮਨਜ਼ੂਰ

ਜਲੰਧਰ : ਜਲੰਧਰ ਪੱਛਮੀ ਤੋਂ ਵਿਧਾਇਕ ਵਜੋਂ ਅਸਤੀਫਾ ਵਾਪਸ ਲੈਣ ਦੀ ਗੱਲ ਕਰ ਰਹੇ ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਛੱਡ…

ਜਲੰਧਰ : ਜਲੰਧਰ ਪੱਛਮੀ ਤੋਂ ਵਿਧਾਇਕ ਵਜੋਂ ਅਸਤੀਫਾ ਵਾਪਸ ਲੈਣ ਦੀ ਗੱਲ ਕਰ ਰਹੇ ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਅੰਗੁਰਾਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਉਨ੍ਹਾਂ ਦਾ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸ਼ੀਤਲ ਅੰਗੁਰਾਲ ਵੱਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਤਾ ਅਸਤੀਫ਼ਾ ਵਾਪਸ ਲੈਣ ਦੀ ਗੱਲ ਕਹੀ ਗਈ ਸੀ। ਇਸ ਲਈ ਉਨ੍ਹਾਂ ਨੇ ਸਪੀਕਰ ਸੰਧਵਾਂ ਨੂੰ ਪੱਤਰ ਵੀ ਲਿਖਿਆ ਸੀ। ਉਨ੍ਹਾਂ ਲਿਖਿਆ ਸੀ ਕਿ ਜੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਤਾਂ ਉਹ ਅਦਾਲਤ ਜਾਣਗੇ। ਇਸ ਲਈ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਾ ਕੀਤਾ ਜਾਵੇ। ਦਰਅਸਲ ਅੰਗੁਰਾਲ ਲੋਕ ਸਭਾ ਚੋਣਾਂ ਦੌਰਾਨ ਵਿਧਾਇਕੀ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸੀ।
 

Leave a Reply

Your email address will not be published. Required fields are marked *