Shocking News : ਖੇਤਾਂ ‘ਚ ਮਟਰ ਖਾਣ ਨਾਲ ਨਾਬਾਲਗ ਲੜਕੀ ਦੀ ਮੌਤ, ਕੀਟਨਾਸ਼ਕ ਦਵਾਈ ਬਣੀ ਕਾਲ!

ਸਮਾਣਾ : ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿੱਚੋਂ ਇੱਕ ਬੇਹੱਦ ਮੰਦਭਾਗੀ ਘਟਨਾ ਵਾਪਰੀ ਹੈ। ਖੇਤਾਂ ਵਿੱਚ ਮਟਰ ਤੋੜਨ ਗਈ ਇੱਕ ਨਾਬਾਲਗ ਲੜਕੀ ਦੀ ਮਟਰ ਖਾਣ ਤੋਂ…

ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿੱਚੋਂ ਇੱਕ ਬੇਹੱਦ ਮੰਦਭਾਗੀ ਘਟਨਾ ਵਾਪਰੀ ਹੈ। ਖੇਤਾਂ ਵਿੱਚ ਮਟਰ ਤੋੜਨ ਗਈ ਇੱਕ ਨਾਬਾਲਗ ਲੜਕੀ ਦੀ ਮਟਰ ਖਾਣ ਤੋਂ ਬਾਅਦ ਤਬੀਅਤ ਵਿਗੜ ਗਈ

ਸਮਾਣਾ : ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿੱਚੋਂ ਇੱਕ ਬੇਹੱਦ ਮੰਦਭਾਗੀ ਘਟਨਾ ਵਾਪਰੀ ਹੈ। ਖੇਤਾਂ ਵਿੱਚ ਮਟਰ ਤੋੜਨ ਗਈ ਇੱਕ ਨਾਬਾਲਗ ਲੜਕੀ ਦੀ ਮਟਰ ਖਾਣ ਤੋਂ ਬਾਅਦ ਤਬੀਅਤ ਵਿਗੜ ਗਈ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।

ਖੇਤਾਂ ਵਿੱਚ ਵਿਗੜੀ ਸਿਹਤ

ਜਾਣਕਾਰੀ ਮੁਤਾਬਕ ਪਿਤਾ ਆਪਣੀ ਧੀ ਨਾਲ ਖੇਤਾਂ ਵਿੱਚ ਮਟਰ ਤੋੜ ਰਿਹਾ ਸੀ। ਕੰਮ ਦੌਰਾਨ ਲੜਕੀ ਨੇ ਮਟਰ ਛਿੱਲ ਕੇ ਖਾ ਲਏ, ਜਿਸ ਤੋਂ ਕੁਝ ਦੇਰ ਬਾਅਦ ਹੀ ਉਸ ਨੂੰ ਲਗਾਤਾਰ ਉਲਟੀਆਂ ਆਉਣ ਲੱਗੀਆਂ। ਪਰਿਵਾਰ ਵੱਲੋਂ ਉਸ ਨੂੰ ਤੁਰੰਤ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੋਂ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੇ ਫਿਰ ਪੀ.ਜੀ.ਆਈ. (PGI) ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਅਫ਼ਸੋਸ ਦੀ ਗੱਲ ਹੈ ਕਿ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

ਕਿਹੜੀ ਚੀਜ਼ ਬਣੀ ਮੌਤ ਦਾ ਕਾਰਨ?

ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਵੀ ਉਹੀ ਮਟਰ ਖਾਧੇ ਸਨ ਤੇ ਉਨ੍ਹਾਂ ਨੂੰ ਵੀ ਉਲਟੀਆਂ ਲੱਗੀਆਂ ਸਨ। ਪਰਿਵਾਰ ਨੂੰ ਸ਼ੱਕ ਹੈ ਕਿ ਮਟਰਾਂ ਦੀ ਫ਼ਸਲ ‘ਤੇ ਕੀਤੇ ਗਏ ਪੈਸਟਿਸਾਈਡ ਦੇ ਛਿੜਕਾਅ ਕਾਰਨ ਇਹ ਭਾਣਾ ਵਾਪਰਿਆ। ਦੂਜੇ ਪਾਸੇ ਇਹ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਮਟਰਾਂ ਵਿੱਚ ਕਿਸੇ ਜ਼ਹਿਰੀਲੇ ਕੀੜੇ ਦੇ ਹੋਣ ਕਾਰਨ ਇਨਫੈਕਸ਼ਨ ਫੈਲ ਗਈ ਹੋਵੇਗੀ।

ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ

ਘਟਨਾ ਤੋਂ ਬਾਅਦ ਪੁਲਿਸ ਚੌਂਕੀ ਦੇ ਅਧਿਕਾਰੀ ਨੇ ਦੱਸਿਆ ਕਿ ਲੜਕੀ ਦੀ ਲਾਸ਼ ਦਾ ਸਮਾਣਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਗਿਆ ਹੈ। ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

ਸਿਹਤ ਮਾਹਿਰਾਂ ਦੀ ਸਲਾਹ

ਇਸ ਦੁਖਦਾਈ ਘਟਨਾ ਤੋਂ ਬਾਅਦ ਡਾਕਟਰਾਂ ਨੇ ਆਮ ਲੋਕਾਂ ਨੂੰ ਸੁਚੇਤ ਕੀਤਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਅੱਜਕੱਲ੍ਹ ਫ਼ਸਲਾਂ ‘ਤੇ ਭਾਰੀ ਮਾਤਰਾ ਵਿੱਚ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਜਾਂਦਾ ਹੈ। ਇਸ ਲਈ ਖੇਤਾਂ ਵਿੱਚੋਂ ਸਿੱਧੇ ਤੌਰ ‘ਤੇ ਜਾਂ ਬਿਨਾਂ ਧੋਤੇ ਕੋਈ ਵੀ ਫਲ ਜਾਂ ਸਬਜ਼ੀ ਖਾਣਾ ਜਾਨਲੇਵਾ ਸਾਬਤ ਹੋ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ  

Phagwara Student Suicide : ਯੂਨੀਵਰਸਿਟੀ ਦੇ ਵਿਦਿਆਰਥੀ ਨੇ ਛੱਤ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਪਾਇਆ ਸਟੇਟਸ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *