ਚੰਡੀਗੜ੍ਹ ‘ਚ ਸੜਕੀ ਖਹਿਬੜਬਾਜ਼ੀ ਦੌਰਾਨ ਚੱਲੀ ਗੋਲੀ: ਸਾਈਡ ਦੇਣ ਨੂੰ ਲੈ ਕੇ ਹੋਇਆ ਸੀ ਝਗੜਾ, ਇੱਕ ਕਾਬੂ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸੜਕੀ ਖਹਿਬੜਬਾਜ਼ੀ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਵਿੱਚ ਸਾਈਡ ਦੇਣ ਨੂੰ ਲੈ ਕੇ ਬਾਈਕ…

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸੜਕੀ ਖਹਿਬੜਬਾਜ਼ੀ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਵਿੱਚ ਸਾਈਡ ਦੇਣ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸੜਕੀ ਖਹਿਬੜਬਾਜ਼ੀ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਵਿੱਚ ਸਾਈਡ ਦੇਣ ਨੂੰ ਲੈ ਕੇ ਬਾਈਕ ਅਤੇ ਐਕਟਿਵਾ ਸਵਾਰ ਨੌਜਵਾਨਾਂ ਵਿਚਾਲੇ ਹੋਈ ਮਾਮੂਲੀ ਤਕਰਾਰ ਐਨੀ ਵਧ ਗਈ ਕਿ ਗੱਲ ਸਿੱਧੀ ਗੋਲੀਬਾਰੀ ਤੱਕ ਪਹੁੰਚ ਗਈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਮਾਮੂਲੀ ਬਹਿਸ ਤੋਂ ਬਾਅਦ ਚਲਾਈ ਗੋਲੀ

ਮਿਲੀ ਜਾਣਕਾਰੀ ਮੁਤਾਬਕ ਸੜਕ ‘ਤੇ ਲੰਘਣ ਵੇਲੇ ਸਾਈਡ ਲੈਣ-ਦੇਣ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਹੋ ਗਈ ਸੀ। ਇਸ ਝਗੜੇ ਤੋਂ ਬਾਅਦ ਗੁੱਸੇ ਵਿੱਚ ਆਇਆ ਇੱਕ ਨੌਜਵਾਨ ਆਪਣੇ ਘਰ ਗਿਆ ਅਤੇ ਉੱਥੋਂ ਦੇਸੀ ਕੱਟਾ (ਨਾਜਾਇਜ਼ ਹਥਿਆਰ) ਲੈ ਆਇਆ। ਉਸਨੇ ਦੂਜੀ ਧਿਰ ਦੇ ਨੌਜਵਾਨਾਂ ‘ਤੇ ਸਿੱਧੀ ਫਾਇਰਿੰਗ ਕਰ ਦਿੱਤੀ। ਖ਼ੁਸ਼ਕਿਸਮਤੀ ਰਹੀ ਕਿ ਗੋਲੀ ਕਿਸੇ ਦੇ ਨਿਸ਼ਾਨੇ ‘ਤੇ ਨਹੀਂ ਲੱਗੀ ਅਤੇ ਦੋ ਨੌਜਵਾਨ ਇਸ ਹਮਲੇ ਵਿੱਚ ਵਾਲ-ਵਾਲ ਬਚ ਗਏ।

ਸੈਕਟਰ-19 ਥਾਣੇ ਦੀ ਪੁਲਿਸ ਵੱਲੋਂ ਤੁਰੰਤ ਕਾਰਵਾਈ

ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਸੈਕਟਰ-19 ਥਾਣੇ ਦੀ ਇੰਚਾਰਜ ਇੰਸਪੈਕਟਰ ਸਰਿਤਾ ਰਾਏ ਪੁਲਿਸ ਫੋਰਸ ਸਮੇਤ ਤੁਰੰਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਹਮਲਾਵਰ ਨੌਜਵਾਨ ਨੂੰ ਮੌਕੇ ‘ਤੇ ਹੀ ਨਾਜਾਇਜ਼ ਹਥਿਆਰ ਸਮੇਤ ਦਬੋਚ ਲਿਆ।

ਮੁਲਜ਼ਮ ਦੀ ਹੋਈ ਪਛਾਣ

ਫੜੇ ਗਏ ਮੁਲਜ਼ਮ ਦੀ ਪਛਾਣ ਜੈ ਕਿਸ਼ਨ ਵਜੋਂ ਹੋਈ ਹੈ, ਜੋ ਕਿ ਚੰਡੀਗੜ੍ਹ ਦੇ ਸੈਕਟਰ-30 ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਦੀ ਮੁਢਲੀ ਜਾਂਚ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਫੜਿਆ ਗਿਆ ਮੁਲਜ਼ਮ ਨਸ਼ੇ ਦਾ ਆਦੀ ਹੈ। ਫਿਲਹਾਲ ਵਾਰਦਾਤ ਸਮੇਂ ਉਸਦੇ ਨਾਲ ਮੌਜੂਦ ਦੂਜਾ ਸਾਥੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ, ਜਿਸ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਅੱਗੇ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Bollywood Rapper Badshah ਦਾ ਚੰਡੀਗੜ੍ਹ ਕਲੱਬ ਕੀਤਾ ਗਿਆ ਸੀਲ  

Leave a Reply

Your email address will not be published. Required fields are marked *