ਅੰਮ੍ਰਿਤਸਰ ਵਿੱਚ ਫਿਰ ਚੱਲੀਆਂ ਗੋਲੀਆਂ, ਮਾਮੂਲੀ ਬਹਿਸ ਤੋਂ ਬਾਅਦ ਦੁਕਾਨਦਾਰ ਦੇ ਪੁੱਤਰ ਨੂੰ ਮਾਰੀ ਗੋਲੀ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੀ ਗਹਿਰੀ ਮੰਡੀ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਵੱਡਾ ਸਵਾਲ ਖੜ੍ਹਾ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।…

ਅੰਮ੍ਰਿਤਸਰ : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੀ ਗਹਿਰੀ ਮੰਡੀ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਵੱਡਾ ਸਵਾਲ ਖੜ੍ਹਾ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਵਾਰ ਫਿਰ ਤੋਂ ਤਾਬੜਤੋੜ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਪੂਰੀ ਘਟਨਾ ਇੱਕ ਮਾਮੂਲੀ ਜਿਹੀ ਬਹਿਸ ਤੋਂ ਬਾਅਦ ਵਾਪਰੀ।

ਮਾਮੂਲੀ ਬਹਿਸ ਬਣੀ ਭਿਆਨਕ ਝੜਪ

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੁਕਾਨਦਾਰ ਨੇ ਦੱਸਿਆ ਕਿ ਉਹ ਪੈਰੋਂ ਅਪੰਗ ਹੈ। ਉਸਦੀ ਦੁਕਾਨ ‘ਤੇ ਕਿਸੇ ਗੱਲ ਨੂੰ ਲੈ ਕੇ ਕਾਰ ਸਵਾਰ ਵਿਅਕਤੀ ਨਾਲ ਬਹਿਸ ਹੋ ਗਈ ਸੀ। ਦੇਖਦੇ ਹੀ ਦੇਖਦੇ ਇਹ ਮਾਮੂਲੀ ਬਹਿਸ ਤੂੰ-ਤੂੰ ਮੈਂ-ਮੈਂ ਤੋਂ ਬਾਅਦ ਹਿੰਸਕ ਝੜਪ ਵਿੱਚ ਬਦਲ ਗਈ। ਦੋਸ਼ੀ ਵੱਲੋਂ ਗੁੱਸੇ ਵਿੱਚ ਆ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਦੁਕਾਨਦਾਰ ਮੁਤਾਬਕ ਮੌਕੇ ‘ਤੇ ਕੁੱਲ ਚਾਰ ਫਾਇਰ ਕੀਤੇ ਗਏ।

ਦੁਕਾਨਦਾਰ ਦਾ ਪੁੱਤਰ ਹੋਇਆ ਜ਼ਖਮੀ

ਗੋਲੀਬਾਰੀ ਦੌਰਾਨ ਦੁਕਾਨਦਾਰ ਦਾ 19 ਸਾਲਾ ਪੁੱਤਰ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਗੋਲੀ ਉਸ ਦੇ ਪੈਰ ਵਿੱਚੋਂ ਆਰ-ਪਾਰ ਨਿਕਲ ਗਈ। ਪਰਿਵਾਰਕ ਮੈਂਬਰਾਂ ਅਤੇ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ। ਜ਼ਖਮੀ ਨੌਜਵਾਨ ਦੀ ਪਛਾਣ ਜੋਬਨ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਗਹਿਰੀ ਮੰਡੀ ਵਜੋਂ ਹੋਈ ਹੈ। ਡਾਕਟਰਾਂ ਮੁਤਾਬਕ ਫਿਲਹਾਲ ਨੌਜਵਾਨ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਪੁਲਿਸ ਪ੍ਰਸ਼ਾਸਨ ਹਰਕਤ ਵਿੱਚ, ਦੋਸ਼ੀ ਦੀ ਭਾਲ ਜਾਰੀ

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਜ਼ਖਮੀ ਨੌਜਵਾਨ ਨੂੰ ਤੁਰੰਤ ਮਾਨਾਵਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਐਸ.ਐਚ.ਓ. ਜੰਡਿਆਲਾ ਗੁਰੂ ਹਰਪਾਲ ਸਿੰਘ ਵੀ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Palwal में विजिलेंस की बड़ी कार्रवाई, रिश्वत लेते चौकी इंचार्ज और पटवारी का असिस्टेंट गिरफ्तार

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *