ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਨੂੰ ਤਲਬ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵੱਲੋਂ ਪਟਨਾ ਸਾਹਿਬ ਦੇ ਪ੍ਰਧਾਨ ਨੂੰ ਤਲਬ ਕੀਤਾ ਗਿਆ ਹੈ।
ਕਿਹਾ ਜਾ ਰਿਹਾ ਹੈ ਕਿ ਪ੍ਰਧਾਨ ਨੇ ਗੁਰੂ ਸਾਹਿਬਾਨ ਲਈ ਵਰਤੇ ਜਾਣ ਵਾਲੇ ਸ਼ਬਦਾਂ ਨੂੰ ਨਿਤੀਸ਼ ਕੁਮਾਰ ਲਈ ਇਸਤੇਮਾਲ ਕੀਤਾ ਜਿਸ ਕਾਰਨ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ।

