ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਾਕਿਸਤਾਨ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਸ਼ਰਾਰਤੀਆਂ ਨੇ ਸੁੱਕਰ ਇਲਾਕੇ ਵਿੱਚ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ।
https://www.facebook.com/mssirsa/videos/551816705314726/
ਇਸ ਮਾਮਲੇ ਤੇ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਫੇਸਬੁੱਕ ਅਕਾਉਂਟ ਤੇ ਵੀਡਿਓ ਵੀ ਸ਼ੇਅਰ ਕੀਤੀ ਹੈ। ਨਾਲ ਹੀ ਉਹਨਾਂ ਨੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਤੋਂ ਮੰਗ ਕੀਤੀ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
