ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੀਐੱਮ ਨਰਿੰਦਰ ਮੋਦੀ ਦਾ ਪੰਜਾਬ ਦੌਰੇ ਤੇ ਆਏ ਇਸ ਦੌਰਾਨ ਪੰਜਾਬ ਬੀਜੇਪੀ ਪ੍ਰਧਾਨ ਸ਼ਵੇਤ ਮਲਿਕ ਨੇ ਕਰਤਾਰਪੁਰ ਲਾਂਘੇ ਦੇ ਲਈ ਧੰਨਵਾਦ ਕੀਤਾ। ਇਸ ਦੌਰਾਨ ਸ਼ਵੇਤ ਮਲਿਕ ਨੇ ਕਾਂਗਰਸ ਸਰਕਾਰ ਤੇ ਵੀ ਜਮ ਕੇ ਨਿਸ਼ਾਨਾ ਸਾਧਿਆ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਸੱਭ ਤੋਂ ਮਹਿੰਗਾ ਤੇਲ ਹੈ।
ਜਿਸ ਦਾ ਕਾਰਨ ਪੰਜਾਬ ਸਰਕਾਰ ਦੀ ਮਾੜੀ ਨੀਤੀ ਹੈ। ਪਰ ਹੁਣ ਕਾਂਗਰਸ ਤੇ ਕਾਲੇ ਬਾਦਲ ਛਾ ਗਏ ਹਨ। ਇਸ ਤੋਂ ਇਲਾਵਾ ਉਹਨਾਂ ਨੇ ਕੈਪਟਨ ਸਰਕਾਰ ਦੇ ਨਾਅਰੇ ਨੂੰ ਬਦਲਦੇ ਹੋਏ ਰੋਂਦਾ ਹੈ ਪੰਜਾਬ ਕੈਪਟਨ ਦੀ ਸਰਕਾਰ ਆਖ ਕੇ ਨਵਾਂ ਨਾਅਰਾ ਦਿੱਤਾ।

