ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਚ ਪੰਜਾਬ ਪੁਲਿਸ ਦੇ ਅਧਿਕਾਰੀ ਤੇ ਹੋਏ ਹਮਲੇ ਦੇ ਮਾਮਲੇ ਚ ਨਵਾਂ ਮੋੜ ਆ ਗਿਆ ਹੈ। ਦਸ ਦਈਏ ਕਿ ਇਸ ਮਾਮਲੇ ਤੇ ਸਬ ਇੰਸਪੈਕਟਰ ਬਲਦੇਵ ਸਿੰਘ ਨੂੰ ਸਸਪੈਂਡ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦਸ ਦਈਏ ਕਿ ਪੁਲਿਸ ਅਧਿਕਾਰੀ ਤੇ ਹਮਲਾ ਕਰਨ ਵਾਲੇ ਪਰਿਵਾਰ ਦੇ 3 ਮੈਂਬਰਾਂ ਸਮੇਤ 28 ਲੋਕਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਸਬ-ਇੰਸਪੈਕਟਰ ਤੇ ਡੰਡਿਆਂ ਦੇ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਸੀ। ਹਮਲਾਵਾਰਾਂ ਨੇ ਪੁਲਿਸ ਮੁਲਾਜ਼ਮ ਤੋਂ ਸਰਵਿਸ ਰਿਵਾਲਵਰ ਖੋਹਿਆ ਸੀ। ਇਹ ਮਾਮਲਾ ਅੰਮ੍ਰਿਤਸਰ ਦੇ ਪਿੰਡ ਚੌਗਾਂਵਾ ਦਾ ਹੈ। ਜਿੱਥੇ ਪੁਲਿਸ ਅਧਿਕਾਰੀ ਰੇਡ ਕਰਨ ਲ਼ਈ ਗਏ ਸੀ।
