ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੇ ਇਕ ਨਵੇਂ ਗੀਤ ਚ ਮਾਈ ਭਾਗੋ ਜੀ ਦੇ ਨਾਂ ਨੂੰ ਸ਼ਾਮਿਲ ਕਰਕੇ ਕਸੁੱਤੇ ਫਸ ਗਏ ਹਨ। ਜਿਸ ਕਾਰਨ ਸਿੱਖ ਜਥੇਬੰਦੀਆਂ ਵੱਲੋਂ ਉਹਨਾਂ ਦੇ ਖਿਲਾਫ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।
ਉੱਥੇ ਹੀ ਇਸ ਮਾਮਲੇ ਤੇ ਐੱਸਜੀਪੀਸੀ ਜੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਿੱਧੂ ਮੂਸੇਵਾਲੇ ਨੂੰ ਚਿਤਾਵਨੀ ਦਿੱਤੀ ਕਿ ਉਹਨਾਂ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉੱਥੇ ਹੀ ਤੁਹਾਨੂੰ ਦਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਬਿਆਨ ਸਾਹਮਣੇ ਆਇਆ ਹੈ। ਜੀ ਹਾਂ ਦਸ ਦਈਏ ਕਿ ਸਿੱਧੂ ਮੂਸੇਵਾਲੇ ਨੇ ਕਿਹਾ ਹੈ ਕਿ ਉਹ ਸ਼੍ਰੀ ਅਕਾਲ ਤਖਤ ਸਾਹਿਬ ਹਾਜਿਰ ਹੋਣਗੇ। ਕਾਬਿਲੇਗੌਰ ਹੈ ਕਿ ਗਾਣੇ ਦੇ ਕਾਰਨ ਮਾਮਲਾ ਕਾਫੀ ਭਖਿਆ ਹੋਇਆ ਹੈ।

