Sidhu Moosewala Biography: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਹੋਇਆ ਸੀ। ਸਿੱਧੂ ਦੇ ਪਿਤਾ ਬਲਕੌਰ ਸਿੰਘ ਸਿੱਧੂ ਸੇਵਾਮੁਕਤ ਫ਼ਾਇਰ ਬ੍ਰਿਗੇਡ ਕਰਮਚਾਰੀ ਹਨ ਅਤੇ ਸਿੱਧੂ ਦੀ ਮਾਤਾ ਚਰਨ ਕੌਰ ਸਿੱਧੂ ਪਿੰਡ ਮੂਸੇ ਦੀ ਸਰਪੰਚ ਰਹੀ ਹੈ। ਸਿੱਧੂ ਮੂਸੇਵਾਲਾ ਸਿੱਖ ਭਾਈਚਾਰੇ ਨਾਲ ਸਬੰਧਿਤ ਹੈ। ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਸੀ।
ਸਕੂਲੀ ਪੜ੍ਹਾਈ ਤੋਂ ਲੈ ਕੇ ਗਾਇਕੀ ਤੱਕ ਦਾ ਸਫ਼ਰ
ਸਿੱਧੂ ਨੇ ਆਪਣੀ ਸਕੂਲੀ ਪੜ੍ਹਾਈ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਤੋਂ ਕੀਤੀ। ਸਕੂਲ ਮਾਨਸਾ ਤੋਂ ਹੀ ਗਾਇਕੀ ਮੁਕਾਬਲੇ ਵਿੱਚ ਭਾਗ ਲੈਣ ਤੋਂ ਇਲਾਵਾ ਸ਼ੁਭਦੀਪ ਸਕੂਲ ਵਿੱਚ ਹੀ ਗਾਇਕੀ ਅਤੇ ਅਦਾਕਾਰੀ ਵਿੱਚ ਬਹੁਤ ਖੁਸ਼ ਰਹਿੰਦਾ ਸੀ। ਸਿੱਧੂ ਨੂੰ ਅਦਾਕਾਰੀ ਨਾਲੋਂ ਗਾਉਣ ਦਾ ਵਧੇਰਾ ਸ਼ੌਕ ਸੀ, ਇਸੇ ਕਰਕੇ ਉਸ ਦਾ ਝੁਕਾਅ ਗਾਇਕੀ ਵੱਧ ਗਿਆ। ਆਪਣੀ ਸਕੂਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਸਿੱਧੂ ਮੂਸੇਵਾਲਾ ਇੰਜੀਨੀਅਰ ਬਣਨ ਦਾ ਸੁਪਨਾ ਲੈ ਕੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਚਲਾ ਗਿਆ। ਸਿੱਧੂ ਨੇ ਇਲੈਕਟ੍ਰੀਕਲ ਇੰਜਨੀਅਰਿੰਗ ਵਿੱਚ B.Tech ਕੀਤੀ। ਉਹ ਕਾਲਜ ਦੀ ਫਰੈਸ਼ਰ ਪਾਰਟੀ ਤੋਂ ਲੈ ਕੇ ਹਰ ਸਮਾਗਮ ਵਿੱਚ ਗੀਤ ਗਾ ਕੇ ਨਾ ਸਿਰਫ਼ ਆਪਣੇ ਸਾਥੀਆਂ ਦਾ ਸਗੋਂ ਅਧਿਆਪਕਾਂ ਦਾ ਵੀ ਦਿਲ ਜਿੱਤ ਲੈਂਦਾ ਸੀ। ਕਾਲਜ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਕੈਨੇਡਾ ਚਲਾ ਗਿਆ ਅਤੇ ਫਿਰ ਉਸ ਨੇ ਆਪਣਾ ਗਾਇਕੀ ਕਰੀਅਰ ਸ਼ੁਰੂ ਕੀਤਾ। ਗੀਤ “Licence” ਦੇ “Lyrics” ਲਿਖੇ ਜਿਸਨੂੰ ਨਾਮਵਰ ਗਾਇਕ “Ninja” ਨੇ ਗਾਇਆ ਸੀ ਅਤੇ ਇਹ ਗੀਤ ਸੁਪਰ ਡੁਪਰ ਹਿੱਟ ਵੀ ਗਿਆ ਅਤੇ ਫਿਰ ਉਸ ਦੇ ਆਪਣੇ ਗੀਤ “G Wagon” ਨਾਲ ਸਿੱਧੂ ਛਾ ਗਿਆ ਅਤੇ ਫਿਰ ਹਰ ਤਰਫ਼ ਉਸਦਾ ਹੀ ਜਲਵਾ ਵੇਖਣ ਨੂੰ ਮਿਲਿਆ।
ਸਿੱਧੂ ਦਾ ਸਿਆਸੀ ਸਫ਼ਰ
ਸਿੱਧੂ ਮੂਸੇਵਾਲਾ ਨੇ ਆਪਣੇ ਜ਼ਿਲ੍ਹੇ ਮਾਨਸਾ ਤੋਂ 2022 ਦੀਆਂ ਪੰਜਾਬ ਚੋਣਾਂ ਲੜਨ ਦਾ ਐਲਾਨ ਕੀਤਾ। ਸਿੱਧੂ ਨੇ ਇਹ ਐਲਾਨ 3 ਦਸੰਬਰ 2021 ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੀਤਾ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੰਧੂ ਨੇ ਗਾਇਕ ਮੂਸੇਵਾਲਾ ਦੇ ਇਸ ਫੈਸਲੇ ਦਾ ਸਵਾਗਤ ਕੀਤਾ। ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੋਵਾਂ ਦਾ ਮੰਨਣਾ ਸੀ ਕਿ ਸਿੱਧੂ ਨੌਜਵਾਨ ਆਗੂ ਹਨ ਜੋ ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪੰਜਾਬੀ ਨੌਜਵਾਨਾਂ ਨੂੰ ਸਹੀ ਦਿਸ਼ਾ ਮਿਲੇਗੀ।
ਜ਼ਿੰਦਗੀ ਦਾ ਆਖਰੀ ਸਫ਼ਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ 29 ਮਈ ਦੀ ਸ਼ਾਮ ਨੂੰ ਗੋਲੀਆ ਮਾਰ ਕੇ ਕਤਲ ਕਰ ਦਿੱਤਾ। ਮੂਸੇਵਾਲਾ ਦੀ ਅੱਜ 29 ਮਈ 2023 ਨੂੰ ਪਹਿਲੀ ਬਰਸੀ ਮਨਾਈ ਜਾ ਰਹੀ ਹੈ।



