ਸਿੱਧੂ ਮੂਸੇਵਾਲਾ ਮਾਮਲੇ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਇਕ ਹੋਰ ਸ਼ੂਟਰ ਗ੍ਰਿਫਤਾਰ!

ਅੰਮ੍ਰਿਤਸਰ- ਪੰਜਾਬ ਪੁਲਿਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਇਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ…

ਅੰਮ੍ਰਿਤਸਰ- ਪੰਜਾਬ ਪੁਲਿਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਇਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਪ੍ਰਸਿੱਧ ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਸ਼ੂਟਰ ਦੀਪਕ ਮੁੰਡੀ ਨੂੰ ਗ੍ਰਿਫਤਾਰ ਕਰਨ ਵਿਚ ਪੰਜਾਬ ਪੁਲਿਸ ਕਾਮਯਾਬ ਹੋ ਗਈ ਹੈ। ਪੰਜਾਬ ਪੁਲਿਸ ਨੇ ਸ਼ੂਟਰ ਦੀਪਕ ਮੁੰਡੀ ਨੂੰ ਅੰਮ੍ਰਿਤਸਰ ਦੇ ਅਟਾਰੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਬੀਤੇ ਦਿਨੀਂ 2 ਸ਼ੂਟਰਾਂ ਦਾ ਹੋਇਆ ਸੀ ਐਨਕਾਉਂਟਰ

ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨੀਂ ਦੋ ਸ਼ੂਟਰਾਂ ਨੂੰ ਪੁਲਿਸ ਨੇ ਮੁਕਾਬਲੇ ਦੌਰਾਨ ਢੇਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੁਲਿਸ ਨੂੰ ਦੀਪਕ ਮੁੰਡੀ ਨਾਂ ਦੇ ਸ਼ੂਟਰ ਦੀ ਭਾਲ ਸੀ, ਜਿਸ ਲਈ ਪੰਜਾਬ ਪੁਲਿਸ ਵਲੋਂ ਸਰਗਰਮੀ ਨਾਲ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਸੀ।

AGTF ਤੇ STF ਦੇ ਸਾਂਝੇ ਆਪ੍ਰੇਸ਼ਨ ਦੌਰਾਨ ਮਿਲੀ ਸਫਲਤਾ

ਅੰਮ੍ਰਿਤਸਰ ਤੋਂ ਸਵੇਰੇ ਹੀ ਬਾਰਡਰ ਏਰੀਆ ‘ਚ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਅਤੇ ਐੱਸ.ਟੀ.ਐੱਫ. ਦੀ ਕਾਫੀ ਜ਼ਿਆਦਾ ਮੂਵਮੈਂਟ ਦੇਖਣ ਨੂੰ ਮਿਲੀ ਹੈ। ਦੋਹਾਂ ਦੇ ਜੁਆਇੰਟ ਆਪ੍ਰੇਸ਼ਨ ਵਿਚ ਮੁੰਡੀ ਨੂੰ ਫੜਣ ਵਿਚ ਸਫਲਤਾ ਹਾਸਲ ਹੋਈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਗੈਂਗਸਟਰ ਮਨਪ੍ਰੀਤ ਸਿੰਘ ਮੰਨੂ ਅਤੇ ਜਗਰੂਪ ਸਿੰਘ ਰੂਪਾ ਦੇ ਐਨਕਾਉਂਟਰ ਤੋਂ ਬਾਅਦ ਦੀਪਕ ਮੁੰਡੀ ਹੀ ਇਕੋ ਇਕ ਸ਼ੂਟਰ ਬੱਚਿਆ ਸੀ। ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਸ਼ਾਮਲ 3 ਸ਼ਾਰਪਸ਼ੂਟਰ ਪ੍ਰਿਯਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਉਰਫ ਕੁਲਦੀਪ ਨੂੰ ਦਿੱਲੀ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਚੁੱਕਾ ਹੈ ਅਤੇ ਦੋ ਸੂਟਰ ਐਨਕਾਉਂਟਰ ਵਿਚ ਢੇਰ ਹੋ ਚੁੱਕੇ ਹਨ।

Leave a Reply

Your email address will not be published. Required fields are marked *