ਮਾਨਸਾ : ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ। ਗੈਂਗਸਟਰਾਂ ਦੇ ਹੌਸਲੇ ਵੱਧ ਰਹੇ ਹਨ ਤੇ ਜ਼ੇਲ੍ਹਾਂ ’ਚੋਂ ਬਦਮਾਸ਼ ਆਪਣੇ ਕਾਰੋਬਾਰ ਚਲਾ ਕੇ ਕਰੋੜਾਂ ਰੁਪਏ ਦੀ ਕਮਾਈ ਕਰ ਰਹੇ ਹਨ, ਪਰ ਪੰਜਾਬ ਸਰਕਾਰ ਇਸ ਨੂੰ ਰੋਕਣ ’ਚ ਪੂਰ੍ਹੀ ਤਰ੍ਹਾਂ ਫੇਲ੍ਹ ਨਜ਼ਰ ਆ ਰਹੀ ਹੈ।
ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹਵੇਲੀ ’ਚ ਦੁੱਖ ਸਾਂਝਾ ਕਰਨ ਆਏ ਸਿੱਧੂ ਦੇ ਪ੍ਰਸ਼ੰਸ਼ਕਾਂ ਨੂੰ ਸੰਬੋਧਨ ਕਰਦਿਆਂ ਇਹ ਗੱਲਾਂ ਕਹੀਆਂ। ਉਨ੍ਹਾਂ ਕਿਹਾ ਕਿ ਅਦਾਲਤ ਵਿੱਚ ਸਹੀ ਕਾਰਵਾਈ ਚੱਲ ਰਹੀ ਹੈ ਪਰ ਪੰਜਾਬ ਸਰਕਾਰ ਅਜੇ ਤਕ ਗੈਂਗਸਟਰਾਂ ਦਾ ਪੱਖ ਪੂਰ ਰਹੀ ਹੈ। ਪੰਜਾਬ ਸਰਕਾਰ ਅਜੇ ਵੀ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਢਿੱਲ ਵਰਤ ਰਹੀ ਹੈ। ਅਦਾਲਤ ਦੀ ਪ੍ਰਕ੍ਰਿਆ ਵਧੀਆ ਚੱਲ ਰਹੀ ਹੈ।
