Sidhu Moose Wala: ਸਿੱਧੂ ਮੂਸੇਵਾਲਾ ਦੇ ਮਾਪਿਆ ਦਾ ਅੰਮ੍ਰਿਤਪਾਲ ਨੂੰ ਲੈ ਕੇ ਵੱਡਾ ਬਿਆਨ

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਐਤਵਾਰ ਨੂੰ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਹੈ।ਇਸ ਮੌਕੇ ਪੰਜਾਬ ਦੀਆਂ ਵੱਡੀਆਂ ਸ਼ਖ਼ਸੀਅਤਾਂ ਨੇ…

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਐਤਵਾਰ ਨੂੰ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਹੈ।ਇਸ ਮੌਕੇ ਪੰਜਾਬ ਦੀਆਂ ਵੱਡੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਅੱਜ ਮੇਰੇ ਪੁੱਤ ਦੀ ਪਹਿਲੀ ਬਰਸੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਕ ਸਾਲ ਹੋਣ ਉੱਤੇ ਇਨਸਾਫ਼ ਨਹੀਂ ਮਿਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਗੈਂਗਸਟਰਾਂ ਨੂੰ ਜੇਲ੍ਹਾਂ ਵਿੱਚ ਰੱਖਿਆ ਹੈ ਇੰਨ੍ਹਾਂ ਦਾ ਸਫਾਇਆ ਕਿਉਂ ਨਹੀਂ ਕੀਤਾ ਜਾਂਦਾ।

ਸਾਡੀ ਸਿੱਖਿਆ ਸਿਰਫ਼ ਆਈਲੈਟਸ

ਬਲਕੌਰ ਸਿੰਘ ਦਾ ਕਹਿਣਾ ਹੈ ਕਿ 11 ਮਹੀਨਿਆਂ ਤੋਂ ਇਨਸਾਫ਼ ਦੀ ਉਡੀਕ ਕੀਤੀ ਜਾ ਰਹੀ ਹੈ ਪਰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੀ ਸਿੱਖਿਆ ਸਿਰਫ ਆਈਲੈਟਸ ਹੈ ਅਤੇ ਸਾਨੂੰ ਲੇਬਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੇ ਬੱਚੇ ਯੂਪੀਐੱਸਸੀ ਦਾ ਟੈੱਸਟ ਕਿਓਂ ਨਹੀਂ ਦਿੰਦੇ। ਉਨ੍ਹਾਂ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਪੱਧਰ ਉੱਤੇ ਪੰਜਾਬੀਆਂ ਨੂੰ ਲੇਬਰ ਬਣਾ ਕੇ ਰੱਖ ਦਿੱਤਾ ਹੈ।

ਅੰਮ੍ਰਿਤਪਾਲ ਦੇ ਹੱਕ ਵਿੱਚ ਕੀਤੀ ਆਵਾਜ਼ ਬੁਲੰਦ 

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਕਿਹੜਾ ਗਲਤ ਕੰਮ ਕੀਤਾ ਹੈ ਉਸ ਉੱਤੇ ਇੰਨ੍ਹੀ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 11 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਇਨਸਾਫ਼ ਦੀ ਕੋਈ ਕਿਰਨ ਨਹੀਂ ਦਿਖਾਈ ਦੇ ਰਹੀ ਹੈ। 

ਲਾਰੈਸ਼ ਨੇ ਅਦਾਲਤਾਂ ਦਾ ਉਡਾਇਆ ਮੁਜ਼ਾਕ 

ਮੂਸੇਵਾਲਾ ਦੇ ਮਾਪਿਆ ਦਾ ਕਹਿਣਾ ਹੈ ਕਿ ਸਿੱਧੂ ਦੇ ਕਤਲ ਦੇ ਮਾਸਟਰਮਾਈਂਡ ਹੁਣ ਤੱਕ ਕਿਉਂ ਨਹੀਂ ਫੜੇ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਾਨੂੰ ਇਨਸਾਫ਼ ਨਾ ਮਿਲਿਆ ਤਾਂ ਵਿਧਾਨ ਸਭਾ ਦੇ ਅੱਗੇ ਬੈਠਾਗੇ। ਉਨ੍ਹਾਂ ਨੇ ਕਿਹਾ ਹੈ ਕਿ ਗੈਂਗਸਟਰਾਂ ਨੂੰ ਜੇਲ੍ਹਾਂ ਵਿੱਚ ਇੰਟਰਨੈੱਟ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲਾਰੈਂਸ ਬਿਸ਼ਨੋਈ ਨੇ ਅਦਾਲਤਾਂ ਦਾ ਮੁਜ਼ਾਕ ਉਡਾਇਆ ਹੈ ਕਿਉਂਕਿ ਜੇਲ੍ਹਾਂ ਵਿੱਚੋ ਇੰਟਰਵਿਊ ਸ਼ਰੇਆਮ ਚੱਲ ਰਹੀਆਂ ਹਨ। 

ਇਹ ਵੀ ਪੜ੍ਹੋ: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਪੁਲਿਸ ਨੂੰ ਵੱਡੀ ਚਿਤਾਵਨੀ, ਜਾਣੋ ਕੀ ਕਿਹਾ

Leave a Reply

Your email address will not be published. Required fields are marked *