ਸਿੱਧੂ ਮੂਸੇਵਾਲਾ ਪੰਜਾਬੀ ਆਈਕਨ ਸਨ, ਰਹਿੰਦੇ ਦੋਸ਼ੀਆਂ ਨੂੰ ਛੇਤੀ ਫੜਿਆ ਜਾਵੇਗਾ- ਡੀ.ਜੀ.ਪੀ. 

ਮਾਨਸਾ- ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਵਿਸ਼ੇਸ਼ ਤੌਰ ‘ਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ। ਉਨ੍ਹਾਂ ਮ੍ਰਿਤਕ ਗਾਇਕ…

ਮਾਨਸਾ- ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਵਿਸ਼ੇਸ਼ ਤੌਰ ‘ਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ। ਉਨ੍ਹਾਂ ਮ੍ਰਿਤਕ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਭਰੋਸਾ ਦਿੱਤਾ ਕਿ ਰਹਿੰਦੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਸਖ਼ਤ ਸਜ਼ਾਵਾਂ ਦਿਵਾਈਆਂ ਜਾਣਗੀਆਂ। ਇਸ ਮੌਕੇ ਸਿੱਟ ਦੇ ਚੇਅਰਮੈਨ ਆਈ. ਜੀ. ਜਸਕਰਨ ਸਿੰਘ, ਗੌਰਵ ਤੂਰਾ ਐੱਸ.ਐੱਸ.ਪੀ. ਮਾਨਸਾ, ਹਰਜਿੰਦਰ ਸਿੰਘ ਗਿੱਲ ਡੀ.ਐੱਸ.ਪੀ. ਵੀ ਹਾਜ਼ਰ ਸਨ।
ਉਥੇ ਹੀ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਮਾਂ ਸਰਪੰਚ ਚਰਨ ਕੌਰ ਨੇ ਵੀਰਵਾਰ ਨੂੰ ਪਹਿਲੀ ਵਾਰ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੇ ਕਈ ਸਪਨੇ ਸਨ ਅਤੇ ਸਾਡੀ ਕੋਸ਼ਿਸ਼ ਰਹੇਗੀ ਕਿ ਉਨ੍ਹਾਂ ਨੂੰ ਪੂਰਾ ਕਰੀਏ।
ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਪੰਜਾਬੀ ਆਈਕਨ ਸਨ। ਉਨ੍ਹਾਂ ਦੇ ਕਤਲ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸਾਰੇ ਮੁਲਜ਼ਮਾਂ ਨੂੰ ਫੜ ਕੇ ਸਖ਼ਤ ਸਜ਼ਾ ਦਿਵਾਏਗੀ।
ਮੂਸੇਵਾਲਾ ਦੀ ਮਾਂ ਸਰਪੰਚ ਚਰਨ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦਾ ਸੁਪਨਾ ਮੂਸਾ ਪਿੰਡ ਨੂੰ ਸਭ ਤੋਂ ਵਧੀਆ ਬਣਾਉਣ ਦਾ ਸੀ। ਉਹ ਪਿੰਡ ਦੇ ਸਟੇਡੀਅਮ ਨੂੰ ਡਿਵੈਲਪ ਕਰਨਾ ਚਾਹੁੰਦਾ ਸੀ। ਉਹ ਟੂਰਨਾਮੈਂਟ ਕਰਵਾਉਣਾ ਚਾਹੁੰਦਾ ਸੀ। ਪਿੰਡ ਵਿਚ ਕੈਂਸਰ ਹਸਪਤਾਲ ਬਣਾਉਣਾ ਚਾਹੁੰਦਾ ਸੀ। ਉਸ ਦਾ ਇਹ ਸਪਨਾ ਪੂਰਾ ਨਹੀਂ ਹੋ ਸਕਿਆ। ਅਸੀਂ ਕੋਸ਼ਿਸ਼ ਕਰ ਰਹੇ ਹਾਂ ਉਸ ਦੇ ਸਪਨੇ ਨੂੰ ਪੂਰਾ ਕੀਤਾ ਜਾ ਸਕੇ।

Leave a Reply

Your email address will not be published. Required fields are marked *