ਚੰਡੀਗੜ੍ਹ : ਲਖੀਮਪੁਰ ਖੀਰੀ ‘ਚ ਹੋਈ ਹਿੰਸਾ ਨੂੰ ਲੈਕੇ ਅੱਜ ਪੰਜਾਬ-ਹਰਿਆਣਾ ਯੂਪੀ ‘ਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੇ ਚਲਦਿਆਂ ਹੁਣ ਸਿਆਸਤ ਵੀ ਗਰਮਾ ਗਈ ਹੈ। ਇਸ ਘਟਨਾ ਦੇ ਵਿਰੋਧ ਵਿਚ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਰਾਜਭਵਨ ਦੇ ਬਾਹਰ ਧਰਨਾ ਲਾਇਆ ਹੈ। ਇਸ ਦੌਰਾਨ ਉਨ੍ਹਾਂ ਕਿਸਾਨ ਪੱਖੀ ਤੇ ਕੇਂਦਰ ਸਰਕਾਰ ਵਿਰੋਧੀ ਨਾਅਰੇ ਵੀ ਲਾਏ। ਨਵਜੋਤ ਸਿੰਘ ਸਿੱਧੂ ਦੇ ਨਾਲ ਇਸ ਦੌਰਾਨ ਕਈ ਕਾਂਗਰਸੀ ਆਗੂ ਵੀ ਮੌਜੂਦ ਸਨ।
ਨਵਜੋਤ ਸਿੰਘ ਸਿੱਧੂ ਨੇ ਇਸ ਦੌਰਾਨ ਜਿਥੇ ਕਾਲੇ ਕਾਨੂੰਨਾਂ ਨੂੰ ਖਤਮ ਕਰਨ ਦੀ ਮੰਗ ਕੀਤੀ ਉਥੇ ਹੀ ਕੇਂਦਰ ਸਰਕਾਰ ਦੀ ਧੱਕੇਸਾਹੀ ਖਿਲਾਫ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜੋ ਮਰਜ਼ੀ ਹੋ ਜਾਵੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਲਖੀਮਪੁਰ ਵਿਚ ਵਾਪਰੀ ਘਟਨਾ ਵਿਚ ਹੁਣ ਤੱਕ 8 ਕਿਸਾਨਾਂ ਦੀ ਮੌਤ ਹੋਈ ਹੈ।
