ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁਹਰਾਇਆ ਕਿ ਸਿਕੰਦਰ ਸਿੰਘ ਮਲੂਕਾ ਖੁਦ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਉਨ੍ਹਾਂ ਦੇ ਬੇਟੇ ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ।
ਪੜੋ ਹੋਰ ਖਬਰਾਂ: ਬਠਿੰਡਾ ਦੀ ਨਹਿਰ ‘ਚ ਤੈਰਦੀ ਮਿਲੀ ਨੌਜਵਾਨ ਦੀ ਲਾਸ਼
ਅੱਜ ਸਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕਿਸਾਨ ਸੈੱਲ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਅਤੇ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਸਿਕੰਦਰ ਮਲੂਕਾ ਮੌੜ ਤੋਂ ਚੋਣ ਲੜਨਾ ਚਾਹੁੰਦੇ ਸਨ ਤੇ ਆਪਣੇ ਮੁੰਡੇ ਨੂੰ ਰਾਮਪੁਰਾ ਫੂਲ ਤੋਂ ਟਿਕਟ ਦਿਵਾਉਣਾ ਚਾਹੁੰਦੇ ਸਨ ਪਰ ਪਾਰਟੀ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਮਗਰੋਂ ਉਹ ਨਰਾਜ਼ ਦੱਸੇ ਜਾ ਰਹੇ ਸਨ।
ਪੜੋ ਹੋਰ ਖਬਰਾਂ: ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ ਨੂੰ ਲੈ ਕੇ ਸਕਿਓਰਿਟੀ ਟਾਈਟ, ਟਿਕੈਤ ਬੋਲੇ-‘ਰੋਕਿਆ ਤਾਂ ਤੋੜ ਕੇ ਜਾਵਾਂਗੇ’
ਸੁਖਬੀਰ ਨੇ ਆਪਣੇ ਫੇਸਬੁਕ ਸਫੇ ਉਤੇ ਜਾਣਕਾਰੀ ਦਿੱਤੀ- ‘ਮੈਨੂੰ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਜਿੱਥੇ ਸ. ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ, ਉੱਥੇ ਹੀ ਰਾਮਪੁਰਾ ਫੂਲ ਤੋਂ ਸਤਿਕਾਰਯੋਗ ਸ. ਸਿਕੰਦਰ ਸਿੰਘ ਮਲੂਕਾ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਵਜੋਂ ਚੋਣ ਲੜਨਗੇ।’
ਪੜੋ ਹੋਰ ਖਬਰਾਂ: ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ, ਹੁਣ ਇਸ ਦਿਨ ਹੋਵੇਗਾ ‘ਭਾਰਤ ਬੰਦ’


