ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਏਅਰ ਇੰਡੀਆਂ ਨੇ ਸ਼ਰਧਾਲੂਆਂ ਨੂੰ ਵੱਡੀ ਸੌਗਾਤ ਦਿੱਤੀ ਸੀ। ਦਸ ਦਈਏ ਕਿ ਪ੍ਰਕਾਸ਼ ਦਿਹਾੜੇ ਮੌਕੇ ਏਅਰ ਇੰਡੀਆ ਨੇ ਆਪਣੇ ਜਹਾਜ਼ਾਂ ਉੱਤੇ ‘ੴ’ ਦਾ ਚਿੰਨ੍ਹ ਲਿਖਿਆ ਹੈ।
ਨਾਲ ਹੀ ਏਅਰ ਇੰਡੀਆ ਨੇ ਕਈ ਸਪੈਸ਼ਲ ਉਡਾਣਾਂ ਸ਼ੁਰੂ ਕੀਤੀਆਂ ਹਨ। ਕਾਬਿਲੇਗੌਰ ਹੈ ਕਿ 9 ਨਵੰਬਰ ਨੂੰ ਪੀਐੱਮ ਨਰੇਂਦਰ ਮੋਦੀ ਵੱਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ।

