ਹੋਲੇ-ਮਹੱਲੇ ਨੂੰ ਲੈ ਕੇ ਖਾਲਸੇ ਦੀ ‘ਜਨਮ ਭੂਮੀ’ ਉੱਤੇ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਸਿੱਖ ਪੰਥ ਦਾ ਕੌਮੀ ਤਿਉਹਾਰ ਹਰ ਵਾਰ ਦੀ ਤਰ੍ਹਾ ਇਸ ਵਾਰ ਵੀ ਐਸਜੀਪੀਸੀ ਦੁਆਰਾ ਖਾਲਸੇ ਦੀ ਜਨਮਭੂਮੀ ਸ਼੍ਰੀ ਆਨੰਦਪੁਰ ਸਾਹਿਬ ਵਿਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਸਿੱਖ ਪੰਥ ਦਾ ਕੌਮੀ ਤਿਉਹਾਰ ਹਰ ਵਾਰ ਦੀ ਤਰ੍ਹਾ ਇਸ ਵਾਰ ਵੀ ਐਸਜੀਪੀਸੀ ਦੁਆਰਾ ਖਾਲਸੇ ਦੀ ਜਨਮਭੂਮੀ ਸ਼੍ਰੀ ਆਨੰਦਪੁਰ ਸਾਹਿਬ ਵਿਚ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾਵੇਗਾ ਜਿਸ ਨੂੰ ਲੈ ਕੇ ਜੋਰਾਂ-ਸ਼ੋਰਾ ਨਾਲ ਤਿਆਰੀਆਂ ਕੀਤੀਆਂ ਜਾ ਰਹੀਆ ਹਨ। ਇਸ ਵਾਰ ਹੋਲਾ-ਮਹੱਲਾ 5,6,7 ਮਾਰਚ ਨੂੰ ਸ੍ਰੀ ਕੀਰਤਪੁਰ ਸਾਹਿਬ ਅਤੇ ਫਿਰ 8,9,10 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ ਨਾਲ ਹੀ 10 ਤਰੀਕ ਨੂੰ ਇਕ ਵਿਸ਼ਾਲ ਨਗਰ ਕੀਰਤਨ ਵੀ ਕੱਢਿਆ ਜਾਵੇਗਾ ਜਿਸ ਵਿਚ ਪੰਜ ਪਿਆਰੇ, ਪੰਜ ਨਿਸ਼ਾਨਚੀ ਸਾਹਿਬਾਨ,ਤਖਤ ਸਾਹਿਬ ਦੇ ਜੱਥੇਦਾਰ, ਪੰਥ ਦੀਆਂ ਵੱਡੀਆਂ ਸਖਸ਼ੀਅਤਾਂ ਅਤੇ ਨਿਹੰਗ ਸਿੰਘ ਜੱਥੇਬੰਦੀਆਂ ਸ਼ਾਮਲ ਹੋਣਗੀਆਂ।

ਇਹ ਨਗਰ ਕੀਰਤਨ ਸ਼੍ਰੀ ਕੇਸਗੜ ਸਾਹਿਬ ਤੋਂ ਕਿਲ੍ਹਾ ਆਨੰਦਗੜ ਹੁੰਦੇ ਹੋਏ ਚਰਣ ਗੰਗਾ ਸਟੇਡੀਅਮ ਪਹੁੰਚੇਗਾ ਜਿੱਥੇ ਗੁਰੂ ਜੀ ਦੀਆਂ ਲਾਡਲੀਆਂ ਫ਼ੌਜਾਂ,ਨਿਹੰਗ ਸਿੰਘ ਜੱਥੇਬੰਦੀਆਂ ਆਪਣੇ ਗਤਕੇ, ਸੱਸ਼ਤਰ ਮੁਕਾਬਲੇ ਅਤੇ ਘੋੜਿਆਂ ਦੀਆਂ ਰੇਸਾਂ ਲਗਾਉਣਗੀਆਂ ਅਤੇ ਇਸ ਦੀ ਸਮਾਪਤੀ ਫਿਰ ਕੇਸਗੜ੍ਹ ਸਾਹਿਬ ਵਿਖੇ ਹੋਵੇਗੀ। ਦੱਸ ਦਈਏ ਕਿ ਇਹ ਉਹੀਂ ਕਿੱਲ੍ਹਾ ਹੈ ਜਿੱਥੇ ਗੁਰੂ ਗੋਬਿੰਦ ਸਿੰਘ ਜੀ ਆਪਣੀ ਫ਼ੌਜਾ ਨੂੰ ਯੁੱਧ ਕਲਾ ਅਤੇ ਸ਼ਸ਼ਤਰ ਚਲਾਉਣਾ ਸਿਖਾਇਆ ਕਰਦੇ ਸਨ।

ਹੋਲੇ ਮਹੱਲੇ ਨੂੰ ਆਉਣ ਦੇ ਵਿਚ ਜਿਆਦਾ ਸਮਾਂ ਨਹੀਂ ਰਹਿ ਗਿਆ ਹੈ ਅਤੇ ਇਸੇ ਕੜੀ ਵਿਚ ਐਸਜੀਪੀਸ ਵੱਲੋਂ ਤਿਆਰੀਆਂ ਪੂਰੀ ਤਰ੍ਹਾਂ ਮੁਕੱਮਲ ਕੀਤੀਆਂ ਜਾ ਰਹੀਆਂ ਹਨ। ਸਾਰੇ ਗੁਰਦੁਆਰਾ ਸਾਹਿਬਾਨਾਂ ਨੂੰ ਰੰਗ-ਰੋਗਨ ਕੀਤਾ ਜਾ ਰਿਹਾ ਹੈ। ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੇ ਠਹਿਰਣ ਅਤੇ ਲੰਗਰ ਲਈ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋਂ ਸ਼ਰਧਾਲੂਆਂ ਨੂੰ ਕੋਈ ਪਰੇਸ਼ਾਨੀ ਦਾ ਸਾਹਮਣਾ ਨਾਂ ਕਰਨਾ ਪਵੇ। ਹੋਲੇ ਮਹੱਲੇ ਵਿਚ ਐਸਜੀਪੀਸੀ ਦੇ ਨਾਲ ਪ੍ਰਸ਼ਾਸਨ ਅਤੇ ਨਿਹੰਗ ਸਿੰਘ ਜੱਥੇਬੰਦੀਆਂ ਦੇ ਨਾਲ ਆਪਸ ਵਿਚ ਸਹਿਯੋਗ ਬਣਾਇਆ ਜਾ ਰਿਹਾ ਹੈ ਤਾਂ ਜੋ ਇਸ ਕੌਮੀ ਤਿਉਹਾਰ ਨੂੰ ਵੱਡੇ ਪੱਧਰ ਉੱਤੇ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾ ਸਕੇ। ਐਸਜੀਪੀਸੀ ਦਾ ਕਹਿਣਾ ਹੈ ਕਿ ਜਿਆਦਾਤਰ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਬਾਕੀ ਬਚੇ ਕੰਮਾਂ ਨੂੰ ਵੀ ਸਮੇਂ ਸਿਰ ਨੇਪਰੇ ਚਾੜ ਲਿਆ ਜਾਵੇਗਾ।

Leave a Reply

Your email address will not be published. Required fields are marked *