ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਲਈ ਤੈਅ ਕੀਤੀ ਇਤਿਹਾਸ ਦੀ ਕਿਤਾਬ ਉੱਪਰ ਵਿਵਾਦ ਤਿੱਖਾ ਹੋ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਤੇ ਸਿੱਖ ਲੀਡਰ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਿਆ ਬੋਰਡ ਦੇ ਬਾਹਰ ਚੱਲ ਰਹੇ ਧਰਨੇ ਨੂੰ ਵਿਆਪਕ ਹੁੰਗਾਰਾ ਮਿਲ ਰਿਹਾ ਹੈ।
Also Read: ਸਾਬਕਾ ਭਾਰਤੀ ਕ੍ਰਿਕਟਰ ਨੇ ਸ਼ਰਾਬ ਦੇ ਨਸ਼ੇ ‘ਚ ਕਾਰ ਨੂੰ ਮਾਰੀ ਟੱਕਰ, ਮੁੰਬਈ ਪੁਲਿਸ ਵਲੋਂ ਗ੍ਰਿਫਤਾਰ
ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਿਆ ਬੋਰਡ ਦੇ ਬਾਹਰ ਚੱਲ ਰਿਹਾ ਲੜੀਵਾਰ ਧਰਨਾ ਸੋਮਵਾਰ ਨੂੰ 23ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸੇ ਤਹਿਤ ਅੱਜ ਸੂਬਾ ਪੱਧਰੀ ਮਹਾ ਰੈਲੀ ਕੀਤੀ ਜਾ ਰਹੀ ਹੈ। ਜਥੇਦਾਰ ਸਿਰਸਾ ਨੇ ਅੱਜ ਕੀਤੀ ਜਾ ਰਹੀ ਮਹਾ ਰੈਲੀ ਨੂੰ ਸਫ਼ਲ ਬਣਾਉਣ ਲਈ ਸਾਰੇ ਧਰਮਾਂ ਤੇ ਵਰਗਾਂ ਦੇ ਲੋਕਾਂ ਨੂੰ ਇੱਕਜੁਟ ਹੋਣ ਦੀ ਅਪੀਲ ਕੀਤੀ ਹੈ।
Also Read: ਰੂਸੀ ਹਮਲਿਆਂ ‘ਚ 14 ਬੱਚਿਆਂ ਸਣੇ 352 ਯੂਕਰੇਨੀ ਨਾਗਰਿਕਾਂ ਦੀ ਮੌਤ, 1600 ਤੋਂ ਵਧੇਰੇ ਜ਼ਖਮੀ
ਉਧਰ, ਇਸ ਵਿਵਾਦਤ ਕਿਤਾਬ ਸਬੰਧੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਂਚ ਕਰਵਾਈ ਜਾ ਰਹੀ ਹੈ, ਜਿਸ ਦੀ ਰਿਪੋਰਟ 5 ਮਾਰਚ ਤੱਕ ਆ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਅਧਿਕਾਰੀ ਗੈਰ ਜ਼ਿੰਮੇਵਾਰ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।



