‘ਬੋਲੇ ਸੋ ਨਿਹਾਲ’ ਦੇ ਜੈਕਾਰੇ ਲਗਾਉਂਦਾ ਜੱਥਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੋਇਆ ਰਵਾਨਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਬਰਨਾਲਾ ਤੋਂ ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾ ਲਈ ‘ਬੋਲੇ ਸੋ ਨਿਹਾਲ’ ਦੇ ਜ਼ੈਕਾਰੇ ਲਗਾਉਂਦਾ ਸ਼ਰਧਾਲੂਆਂ ਦਾ ਜੱਥਾ ਰਵਾਨਾ ਹੋਇਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਬਰਨਾਲਾ ਤੋਂ ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾ ਲਈ ‘ਬੋਲੇ ਸੋ ਨਿਹਾਲ’ ਦੇ ਜ਼ੈਕਾਰੇ ਲਗਾਉਂਦਾ ਸ਼ਰਧਾਲੂਆਂ ਦਾ ਜੱਥਾ ਰਵਾਨਾ ਹੋਇਆ ਹੈ ਜਿਸ ਲਈ ਪੂਰਾ ਪ੍ਰਬੰਧ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਕੀਤਾ ਗਿਆ ਹੈ। ਇਹ ਜੱਥਾ ਅੱਜ ਡੇਰਾ ਬਾਬਾ ਨਾਨਕ ਵਿਖੇ ਜਾ ਕੇ ਠਹਿਰੇਗਾ ਅਤੇ ਭਲਕੇ ਕੋਰੀਡੋਰ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤੇਗਾ।

ਇਸ ਜੱਥੇ ਵਿਚ ਕੁੱਲ 125 ਸ਼ਰਧਾਲੂ ਸ਼ਾਮਲ ਹਨ ਜਿਨ੍ਹਾਂ ਦੇ ਲਈ ਬੱਸਾਂ.ਲੰਗਰ ਅਤੇ ਹਰ ਪ੍ਰਕਾਰ ਦੀ ਸਹੂਲਤ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਹੈ ਜਿਸ ਦੀ ਜਾਣਕਾਰੀ ਐਸਜੀਪੀਸੀ ਮੈਂਬਰ ਪਰਮਜੀਤ ਸਿੰਘ ਖਾਲਸਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੰਗਤਾ ਦੀ ਰਜਿਸਟ੍ਰੇਸ਼ਨ ਦੇ ਲਈ ਐਸਜੀਪੀਸੀ ਵੱਲੋਂ ਫ੍ਰੀ ਕਾਊਂਟਰ ਲਗਾਏ ਗਏ ਹਨ ਅਤੇ ਉਨ੍ਹਾਂ ਦੇ ਲਈ ਹਰ ਪ੍ਰਕਾਰ ਦੀ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ। ਪਰਮਜੀਤ ਅਨੁਸਾਰ ਜਿਹੜੀ ਸੰਗਤ 20 ਡਾਲਰ ਫੀਸ ਦੇਣ ਤੋਂ ਅਸਮੱਰਥ ਹਨ ਉਨ੍ਹਾਂ ਦੀ ਫੀਸ ਗੁਰੂ ਨਾਨਕ ਕਾਲਜ ਦੇ ਚੇਅਰਮੈਨ ਬਲਵਿੰਦਰ ਸਿੰਘ ਨੇ ਭਰਣ ਦਾ ਫ਼ੈਸਲਾ ਕੀਤਾ ਹੈ ਤੇ ਕੱਲ੍ਹ ਸਵੇਰੇ ਇਹ ਜੱਥਾ ਟਰਮੀਨਲ ਰਾਹੀਂ ਪਾਕਿਸਤਾਨ ਵਿਚ ਦਾਖਲ ਹੋਵੇਗਾ ਫਿਰ ਸ਼ਾਮ ਨੂੰ ਵਾਪਸ ਭਾਰਤ ਪਰਤੇਗਾ।

ਐਸਜੀਪੀਸੀ ਮੈਂਬਰ ਅਨੁਸਾਰ ਇਸ ਤੋਂ ਪਹਿਲਾਂ ਵੀ 10 ਦਸੰਬਰ ਨੂੰ 180 ਸ਼ਰਧਾਲੂਆਂ ਦਾ ਜੱਥਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਿਆ ਸੀ ਅਤੇ ਆਉਣ ਵਾਲੀ 29 ਮਾਰਚ ਨੂੰ ਅਗਲਾ ਜੱਥਾ ਇੱਥੋਂ ਹੀ ਰਵਾਨਾ ਹੋਵੇਗਾ।

ਇਸ ਮੌਕੇ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਜਾਂ ਰਹੇ ਸ਼ਰਧਾਲੂਆਂ ਵਿਚ ਵੀ ਕਾਫ਼ੀ ਉਤਸ਼ਾਹ ਨਜ਼ਰ ਆਇਆ। ਸ਼ਰਧਾਲੂਆਂ ਦਾ ਕਹਿਣਾ ਸੀ ਕਿ ਜਿਸ ਦਾ ਇੰਤਜ਼ਾਰ ਉਨ੍ਹਾਂ ਨੂੰ ਕਈ ਸਦੀਆਂ ਤੋਂ ਸੀ ਉਹ ਦਿਨ ਆ ਗਿਆ ਹੈ ਅਤੇ ਅਸੀ ਭਲਕੇ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਾਂਗੇ। ਸ਼ਰਧਾਲੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਰਤਾਰਪੁਰ ਲਾਂਘਾ ਖੁਲ੍ਹਣ ਦੀ ਕਾਫ਼ੀ ਖੁਸ਼ੀ ਅਤੇ ਇਸ ਲਾਘੇ ਰਾਹੀਂ ਉਹ ਉਸ ਸਥਾਨ ਦਰਸ਼ਨ ਕਰਨ ਜਾ ਰਹੇ ਹਨ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰਦੇ ਹੋਏ ਜ਼ਿੰਦਗੀ ਦੇ ਆਖਰੀ ਸਾਲ ਬਿਤਾਏ ਸਨ।

Leave a Reply

Your email address will not be published. Required fields are marked *