ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਰਾਜਸਥਾਨ ਤੋਂ ਇਕ ਅਜਿਹੀ ਵੀਡਿਓ ਵਾਇਰਲ ਹੋਈ ਹੈ। ਇਸ ਵੀਡਿਓ ਵਿੱਚ ਇਕ ਟ੍ਰੈਫਿਕ ਪੁਲਿਸ ਮੁਲਾਜ਼ਮ ਨੇ ਸਿੱਖ ਨੌਜਵਾਨ ਨਾਲ ਬੂਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਕਾਰਨ ਸਿੱਖ ਨੌਜਵਾਨ ਦੀ ਪੱਗ ਵੀ ਲੱਥ ਗਈ।
https://www.facebook.com/LivingIndiaNewschannel/videos/391488958089656/
ਵੀਡਿਓ ਵਿੱਚ ਸਾਫ ਨਜਰ ਆ ਰਿਹਾ ਹੈ ਕਿ ਕਿਵੇਂ ਟ੍ਰੈਫਿਕ ਪੁਲਿਸ ਨੇ ਵਾਲਾ ਨਾਲ ਨੌਜਵਾਨ ਨੂੰ ਫੜ੍ਹ ਕੇ ਉਸ ਨਾਲ ਕੁੱਟਮਾਰ ਕੀਤੀ ਹੈ। ਇਸ ਘਟਨਾ ਦੀ ਵੀਡਿਓ ਸੋਸ਼ਲ ਮੀਡਿਆ ਤੇ ਕਾਫੀ ਵਾਇਰਲ ਹੋ ਗਈ ਹੈ।
ਇਸ ਵੀਡਿਓ ਦੇ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੀ SGPC ਦੇ ਪ੍ਰਧਾਨ ਨੇ ਘਟਨਾ ਦੀ ਨਿਖੇਧੀ ਕੀਤੀ ਹੈ। ਨਾਲ ਹੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਾਮਲੇ ਦੇ ਜਾਂਚ ਕਰਨ ਦੀ ਮੰਗ ਕੀਤੀ ਹੈ।

