National News : ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਉਤੇ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਸ੍ਰੀ ਹੇਮਕੁੰਟ ਸਾਹਿਬ ਤੋਂ ਤਕਰੀਬਨ 300 ਕੁ ਮੀਟਰ ਦੂਰੀ ਉਤੇ ਉਸ ਦੀ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦੇ ਸਾਥੀ ਗੁਰਮੀਤ ਸਿੰਘ ਪੁੱਤਰ ਭਗਵਾਨ ਸਿੰਘ ਨੇ ਦੱਸਿਆ ਕਿ ਗੁਰਮਨਪਾਲ ਸਿੰਘ (23) ਪੱਟੀ (ਪੰਜਾਬ) ਦਾ ਰਹਿਣ ਵਾਲਾ ਸੀ। 12 ਜੂਨ ਨੂੰ ਪੱਟੀ ਤੋਂ ਉਹ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ ਸੀ। ਉਸ ਨੇ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਸਾਹਿਬ ਤੋਂ ਚਾਲੇ ਪਾਏ। ਸ੍ਰੀ ਹੇਮਕੁੰਟ ਸਾਹਿਬ ਤੋਂ ਪਹੁੰਚਣ ਤੋਂ ਤਕਰੀਬਨ 300 ਕੁ ਮੀਟਰ ਪਹਿਲਾਂ ਹੀ ਆਕਸੀਜਨ ਦੀ ਘਾਟ ਕਾਰਨ ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਈ ਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਤਾਏ ਰਜਵੰਤ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਆਪਣੇ 3 ਹੋਰ ਸਾਥੀਆਂ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਲਈ ਗਿਆ ਸੀ। ਇਸ ਦੌਰਾਨ ਉਸ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪਰਿਵਾਰ ਵਾਲੇ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋ ਗਏ ਹਨ ਤਾਂ ਜੋ ਉਸਦੀ ਦੇਹ ਨੂੰ ਪੱਟੀ ਲਿਆਂਦਾ ਜਾ ਸਕੇ।
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਸਾਹ ਲੈਣ ਵਿਚ ਹੋਈ ਤਕਲੀਫ !
National News : ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਉਤੇ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਸ੍ਰੀ ਹੇਮਕੁੰਟ ਸਾਹਿਬ ਤੋਂ ਤਕਰੀਬਨ 300 ਕੁ ਮੀਟਰ…
