ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਸੋਸ਼ਲ ਮੀਡੀਆ ਜ਼ਰੀਏ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਅੰਮ੍ਰਿਤਸਰ ਪੁਲਿਸ ਨੇ ਐਤਵਾਰ ਨੂੰ ਵਕੀਲ ਸਿਮਰਜੀਤ ਕੌਰ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਵਾਲਮਿਕ ਭਾਈਚਾਰੇ ਨਾਲ ਸੰਬੰਧਿਤ ਜਥੇਬੰਦੀਆਂ ਲਗਾਤਾਰ ਪ੍ਰਦਰਸ਼ਨ ਕਰ ਰਹੀਆਂ ਸਨ। ਇਸੇ ਤਹਿਤ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਮਾਮਲੇ ‘ਚ ਨਾਮਜ਼ਦ ਸਿਮਰਨਜੀਤ ਕੌਰ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਸੰਬੰਧੀ ਥਾਣਾ ਕੰਟੋਨੰਮੈਟ ਦੇ ACP ਦੇਵ ਦੱਤ ਨੇ ਦੱਸਿਆ ਕਿ, ਸਿਮਰਨਜੀਤ ਕੌਰ ਗਿੱਲ ਨਾਮੀ ਇੱਕ ਔਰਤ ਖਿਲਾਫ਼ ਐਸਸੀ/ਐਸਟੀ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਇਸ ਮਾਮਲੇ ‘ਤੇ ਜਾਂਚ ਜਾਰੀ ਹੈ, ਅਤੇ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਉਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮਾਮਲੇ ‘ਤੇ ਪਾਵਨ ਵਾਲਮੀਕੀ ਐਕਸ਼ਨ ਕਮੇਟੀ ਦੇ ਮੈਂਬਰ ਨਛੱਤਰ ਸਿੰਘ ਸ਼ੇਰਗਿੱਲ ਨੇ ਸਿਮਰਨਜੀਤ ਕੌਰ ਗਿੱਲ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ, ਉਕਤ ਔਰਤ ਲਗਾਤਾਰ ਸ਼ੋਸ਼ਲ ਮੀਡੀਆ ਜ਼ਰੀਏ ਵਾਲਮੀਕੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਸੀ। ਉਨ੍ਹਾ ਕਿਹਾ ਕਿ, ਵਾਲਮਿਕੀ ਭਾਈਚਾਰੇ ਦੇ ਲਗਾਤਾਰ ਚੱਲ ਰਹੇ ਸ਼ੰਘਰਸ਼ ਨੂੰ ਐਤਵਾਰ ਨੂੰ ਬੂਰ ਪਿਆ ਹੈ। ਵਾਲਮਿਕੀ ਭਾਈਚਾਰੇ ਦੇ ਲੋਕਾਂ ਨੂੰ ਪੁਲਿਸ ਤੋਂ ਇਨਸਾਫ਼ ਦੀ ਉਮੀਦ ਹੈ।
ਇਸ ਤੋਂ ਇਲਾਵਾ ਵਾਲਮੀਕੀ ਸਮਾਜ ਦੇ ਮੈਂਬਰ ਮੇਘਨਾਥ ਨੇ ਇਸ ਮਾਮਲੇ ‘ਤੇ ਅੰਮ੍ਰਿਤਸਰ ਪੁਲਿਸ ਪ੍ਰਸ਼ਾਸ਼ਨ ਦਾ ਧੰਨਵਾਦ ਕਰਦਿਆਂ ਕਿਹਾ, ਉਹ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਦਿਵਾਉਣ ਲਈ ਦ੍ਰਿੜ ਹਨ ਅਤੇ ਜੇਕਰ ਲੋੜ ਪਈ ਤਾਂ ਉਹ ਅੱਗੇ ਵੀ ਸ਼ੰਘਰਸ਼ ਜਾਰੀ ਰੱਖਣਗੇ।
ਦੱਸ ਦਈਏ ਕਿ ਸਿਮਰਨਜੀਤ ਕੌਰ ਗਿੱਲ ਨਾਮੀ ਇੱਕ ਔਰਤ ਨੇ ਸ਼ੋਸ਼ਲ ਮੀਡੀਆ ਜ਼ਰੀਏ ਵਾਲਮੀਕੀ ਭਾਈਚਾਰੇ ਬਾਰੇ ਕਾਫੀ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ, ਜਿਸ ਤੋਂ ਬਾਅਦ ਵਾਲਮੀਕੀ ਭਾਈਚਾਰੇ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਸੀ। ਇਸ ਸੰਬੰਧੀ ਵਾਲਮੀਕੀ ਭਾਈਚਾਰੇ ਵਲੋਂ ਸਿਮਰਨਜੀਤ ਕੌਰ ਗਿੱਲ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਮਾਮਲੇ ਵੀ ਦਰਜ ਕਰਵਾਏ ਗਏ ਸਨ, ਜਿਸ ਤੋਂ ਬਾਅਦ ਸਿਮਰਨਜੀਤ ਕੌਰ ਗਿੱਲ ਨੂੰ ਅੰਮ੍ਰਿਤਸਰ ਦੇ ਕੰਟੋਨਮੈਟ ਥਾਣੇ ਦੀ ਪੁਲਿਸ ਨੇ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।



