ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਇਨਸਾਫ ਪਾਰਟੀ ਦੇ ਮੁੱਖੀ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਸ ਦਈਏ ਕਿ ਬੈਂਸ ਖਿਲਾਫ ਮੁਲਾਜ਼ਮਾਂ ਨੇ ਹੜਤਾਲ ਕੀਤੀ ਹੈ।
ਕਾਬਿਲੇਗੌਰ ਹੈ ਕਿ ਹੜਤਾਲ ਕਰ ਰਹੇ ਮੁਲਾਜ਼ਮਾਂ ਨੇ ਸਿਮਰਜੀਤ ਸਿੰਘ ਬੈਂਸ ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਉਹਨਾਂ ਵੱਲੋਂ ਬੈਂਸ ਨੂੰ ਗ੍ਰਿਫਤਾਰ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ। ਜਿਕਰ-ਏ-ਖਾਸ ਹੈ ਕਿ ਸਿਮਰਜੀਤ ਸਿੰਘ ਬੈਂਸ ਤੇ ਡੀਸੀ ਦੇ ਨਾਲ ਬਦਤਮੀਜ਼ੀ ਕਰਨ ਦੇ ਇਲਜ਼ਾਮ ਲੱਗੇ ਹਨ।

