ਲੁਧਿਆਣਾ: ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ। ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਦੇ ਘਰ ਦੇ ਬਾਹਰ ਅਤੇ ਥਾਣੇ ਵਿੱਚ wanted ਦਾ ਪੋਸਟਰ ਲਗਾਇਆ ਹੈ। ਤੁਹਾਨੂੰ ਦੱਸ ਦੇਈਏ ਕਿ ਸਿਮਰਜੀਤ ਸਿੰਘ ਬੈਂਸ ਬਲਾਤਕਾਰ ਮਾਮਲੇ ਵਿੱਚ ਭਗੌੜਾ ਕਰਾਰ ਦਿੱਤਾ ਗਿਆ।
ਜੁਆਇੰਟ ਕਮਿਸ਼ਨਰ ਆਫ਼ ਪੁਲਿਸ ਲੁਧਿਆਣਾ ਦਿਹਾਤੀ ਰਵਚਰਨ ਸਿੰਘ ਬਰਾੜ ਮੁਤਾਬਕ ਬੈਂਸ ਤੇ ਹੋਰ ਮੁਲਜ਼ਮਾਂ ਦੇ ਭਗੌੜੇ ਹੋਣ ਸਬੰਧੀ ਪੋਸਟਰ ਪੁਲਸ ਨੇ ਥਾਣਾ ਨੰਬਰ 6 ਸਮੇਤ ਹੋਰ ਜਨਤਕ ਥਾਵਾਂ ’ਤੇ ਲਗਾਏ ਹਨ। ਇਸ ਤੋਂ ਇਲਾਵਾ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਮੁਲਜ਼ਮਾਂ ਸਬੰਧੀ ਕੋਈ ਵੀ ਜਾਣਕਾਰੀ ਮਿਲੇ ਤਾਂ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।
ਇਥੇ ਇਹ ਵੀ ਦੱਸਣਯੋਗ ਹੈ ਕਿ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਬਲਾਤਕਾਰ ਮਾਮਲੇ ਵਿਚ ਕਈ ਵਾਰ ਅਦਾਲਤ ਵਿਚ ਨਹੀਂ ਪਹੁੰਚੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਸਿਮਰਜੀਤ ਬੈਂਸ ਸਣੇ ਹੋਰ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਇਨ੍ਹਾਂ ਬਾਰੇ ਜਾਣਕਾਰੀ ਦੇਣ ਲਈ ਨੰਬਰ ਵੀ ਜਾਰੀ ਕੀਤੇ ਹਨ।


