ਹੁਸ਼ਿਆਰਪੁਰ ‘ਚ ਨਸ਼ੇ ਨੇ ਨਿਗਲਿਆ ਮਸ਼ਹੁਰ ਗੀਤਕਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਨਸ਼ੇ ਦੇ ਕਾਰਨ ਨੌਜਵਾਨ ਜਿੱਥੇ ਆਪਣੀ ਜਿਦੰਗੀ ਨੂੰ ਤਬਾਹ ਕਰ ਰਹੇ ਹਨ ਉੱਥੇ ਹੀ ਉਹ ਆਪਣੇ ਪਰਿਵਾਰ ਵਾਲਿਆਂ ਨੂੰ ਵੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਨਸ਼ੇ ਦੇ ਕਾਰਨ ਨੌਜਵਾਨ ਜਿੱਥੇ ਆਪਣੀ ਜਿਦੰਗੀ ਨੂੰ ਤਬਾਹ ਕਰ ਰਹੇ ਹਨ ਉੱਥੇ ਹੀ ਉਹ ਆਪਣੇ ਪਰਿਵਾਰ ਵਾਲਿਆਂ ਨੂੰ ਵੀ ਦੁੱਖ ਚ ਡੋਬ ਕੇ ਜਾ ਰਹੇ ਹਨ। ਪੰਜਾਬ ਵਿੱਚ ਨਸ਼ਾ ਇਸ ਕਦਰ ਫੈਲ ਰਿਹਾ ਹੈ ਕਿ ਨੌਜਵਾਨ ਇਸ ਦਲਦਲ ਚ ਫਸਦੇ ਜਾ ਰਹੇ ਹਨ।

punjab drugs

ਇਸੇ ਤਰ੍ਹਾਂ ਦਾ ਇਕ ਹੋਰ ਤਾਜਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਮਸ਼ਹੁਰ ਗੀਤਕਾਰ ਦੀ ਨਸ਼ੇ ਦੇ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਦੇ ਮਾਹਿਲਪੁਰ ਦੇ ਪੰਡ ਦਾਦੂਵਾਲ ਚ ਨਸ਼ੇ ਦਾ ਸੇਵਨ ਕਰਨ ਕਾਰਨ ਮਸ਼ਹੁਰ ਗੀਤਕਾਰ ਮਨਜਿੰਦਰ ਚੌਧਰੀ ਉਰਫ ਮਨਜਿੰਦਰ ਬੈਂਸ ਦੀ ਘਰ ਚ ਮੌਤ ਹੋ ਗਈ।

punjab drugs ਮਿਲੀ ਜਾਣਕਾਰੀ ਦੇ ਅਨੁਸਾਰ ਮਨਜਿੰਦਰ ਬੈਂਸ ਮੰਜੇ ਤੇ ਬੇਸੁੱਧ ਪਾਇਆ ਗਿਆ ਸੀ ਤੇ ਉਸ ਕੋਲ ਇਕ ਸਿਰਿੰਜ ਵੀ ਦੇਖੀ ਗਈ ਸੀ। ਇਸ ਤੋਂ ਇਲਾਵਾ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਇਸ ਬਾਰੇ ਪਹਿਲਾ ਹੀ ਪਤਾ ਸੀ ਕਿ ਉਹ ਨਸ਼ੇ ਦਾ ਆਦੀ ਸੀ। ਉਸਦੇ ਪਿਤਾ ਦਾ ਕਹਿਣਾ ਹੈ ਕਿ ਉਸਦੀ ਮਾਂ ਦੀ ਮੌਤ ਹੋ ਜਾਣ ਤੋਂ ਬਾਅਦ ਮਨਜਿੰਦਰ ਵੱਖ ਹੋ ਕੇ ਰਹਿਣ ਲੱਗ ਪਿਆ ਸੀ।

drugs

ਨਾਲ ਹੀ ਉਹਨਾਂ ਨੇ ਮਨਜਿੰਦਰ ਨੂੰ ਨਸ਼ੇ ਦੇ ਦਲਦਲ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਵੀ ਕੀਤੀ ਪਰ ਉਹ ਮੁੜ ਤੋਂ ਨਸ਼ੇ ਦਾ ਸੇਵਨ ਕਰਨ ਲੱਗ ਜਾਂਦਾ ਸੀ। ਇਸ ਤੋਂ ਇਲਾਵਾ ਪਿੰਡਾ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਪਿੰਡ ਚ ਨਸ਼ਾ ਤਸਕਰੀ ਵੱਧਦੀ ਜਾ ਰਹੀ ਹੈ ਜਿਸ ਕਾਰਨ ਨੌਜਵਾਨ ਨਸ਼ੇ ਦੀ ਦਲਦਲ ਚ ਫਸ ਰਹੇ ਹਨ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਨਸ਼ਾ ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕਰਨ।

Leave a Reply

Your email address will not be published. Required fields are marked *