Honey Singh Divorce: ਗਾਇਕ ਹਨੀ ਸਿੰਘ ਅਤੇ ਸ਼ਾਲਿਨੀ ਦਾ 12 ਸਾਲ ਬਾਅਦ ਹੋਇਆ ਤਲਾਕ

Honey Singh Divorce: ਬਾਲੀਵੁੱਡ ਦੇ ਮਸ਼ਹੂਰ ਗਾਇਕ ਤੇ ਰੈਪਰ  ਹਨੀ ਸਿੰਘ ਆਪਣੇ ਤਲਾਕ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਸੁਰਖੀਆਂ ‘ਚ ਸਨ। ਹੁਣ ਇਸ ‘ਚ…

Honey Singh Divorce: ਬਾਲੀਵੁੱਡ ਦੇ ਮਸ਼ਹੂਰ ਗਾਇਕ ਤੇ ਰੈਪਰ  ਹਨੀ ਸਿੰਘ ਆਪਣੇ ਤਲਾਕ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਸੁਰਖੀਆਂ ‘ਚ ਸਨ। ਹੁਣ ਇਸ ‘ਚ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਗਾਇਕ ਦਾ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾਰ ਦੇ ਨਾਲ ਅਧਿਕਾਰਿਤ ਤੌਰ ‘ਤੇ ਤਲਾਕ ਹੋ ਚੁੱਕਾ ਹੈ।ਦਿੱਲੀ ਦੀ ਅਦਾਲਤ ਨੇ ਮੰਗਲਵਾਰ ਨੂੰ ਹਨੀ ਸਿੰਘ ਤੇ ਸ਼ਾਲਿਨੀ ਤਲਵਾਰ ਦੇ ਤਲਾਕ ਨੂੰ ਮਨਜ਼ੂਰੀ ਦੇ ਦਿੱਤੀ ਹੈ। 

ਮੀਡੀਆ ਰਿਪੋਰਟਸ ਦੀ ਜਾਣਕਾਰੀ ਮੁਤਾਬਕ ਫੈਮਿਲੀ ਕੋਰਟ ‘ਚ ਜੱਜ ਪਰਮਜੀਤ ਸਿੰਘ ਨੇ ਹਨੀ ਸਿੰਘ ਅਤੇ ਉਨ੍ਹਾਂ ਦੀ ਪਤਨੀ ਵਿਚਕਾਰ ਚੱਲ ਰਹੇ ਢਾਈ ਸਾਲ ਪੁਰਾਣੇ ਮਾਮਲੇ ਨੂੰ ਖ਼ਤਮ ਕਰ ਦਿੱਤਾ ਤੇ ਦੋਹਾਂ ਧਿਰਾਂ ਨੂੰ ਤਲਾਕ ਦਾ ਹੁਕਮ ਦੇ ਦਿੱਤਾ। ਹਨੀ ਦੀ ਪਤਨੀ ਨੇ ਹਨੀ ਸਿੰਘ ‘ਤੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ ਸੀ। ਸ਼ਾਲਿਨੀ ਨੇ ਦੱਸਿਆ ਕਿ ਗਾਇਕ ਹਨੀ ਸਿੰਘ ਤੇ ਉਸ ਦੇ ਪਰਿਵਾਰ ਨੇ ਉਸ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਕਾਫੀ ਤੰਗ ਪਰੇਸ਼ਾਨ ਕੀਤਾ ਸੀ। 

ਜਾਣਕਾਰੀ ਮੁਤਾਬਕ ਫੈਮਿਲੀ ਕੋਰਟ ‘ਚ ਪਰਮਜੀਤ ਸਿੰਘ ਨੇ ਹਨੀ ਸਿੰਘ ਅਤੇ ਉਸ ਦੀ ਪਤਨੀ ਵਿਚਕਾਰ ਚੱਲ ਰਹੇ ਢਾਈ ਸਾਲ ਪੁਰਾਣੇ ਮਾਮਲੇ ਨੂੰ ਖ਼ਤਮ ਕਰ ਦਿੱਤਾ ਅਤੇ ਦੋਹਾਂ ਧਿਰਾਂ ਨੂੰ ਤਲਾਕ ਦਾ ਹੁਕਮ ਦੇ ਦਿੱਤਾ। ਹਨੀ ਦੀ ਪਤਨੀ ਨੇ ਹਨੀ ਸਿੰਘ ‘ਤੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ ਸੀ। ਸ਼ਾਲਿਨੀ ਨੇ ਦੱਸਿਆ ਕਿ ਗਾਇਕ ਅਤੇ ਉਸ ਦੇ ਪਰਿਵਾਰ ਨੇ ਉਸ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਗ ਪ੍ਰੇਸ਼ਾਨ ਕੀਤਾ ਸੀ। 

ਦੱਸ ਦਈਏ ਕਿ ਹਨੀ ਸਿੰਘ ਅਤੇ ਸ਼ਾਲਿਨੀ ਨੇ ਵਿਆਹ ਤੋਂ ਪਹਿਲਾਂ ਕਰੀਬ 20 ਸਾਲ ਇੱਕ ਦੂਜੇ ਨੂੰ ਡੇਟ ਕੀਤਾ ਸੀ। ਫਿਰ ਇਸ ਜੋੜੇ ਨੇ ਸਾਲ 2011 ‘ਚ ਦਿੱਲੀ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਸਿੱਖ ਰੀਤੀ-ਰਿਵਾਜਾਂ ਮੁਤਾਬਕ ਵਿਆਹ  ਕਰ ਲਿਆ ਸੀ। ਦੋਹਾਂ ਦਾ ਵਿਆਹ ਕਾਫ਼ੀ ਸੀਕ੍ਰੇਟ ਸੀ। ਜਿਸ ‘ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਹੀ ਸ਼ਿਰਕਤ ਕੀਤੀ। ਵਿਆਹ ਦੇ ਤਿੰਨ ਸਾਲ ਬਾਅਦ ਉਨ੍ਹਾਂ ਦੇ ਅਫੇਅਰ ਦੀਆਂ ਖਬਰਾਂ ਸਾਹਮਣੇ ਆਈਆਂ। ਜਿਸ ਤੋਂ ਬਾਅਦ ਹਨੀ ਸਿੰਘ ਨੇ ਇੱਕ ਰਿਐਲਿਟੀ ਸ਼ੋਅ ‘ਚ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਦਾ ਵਿਆਹ ਸ਼ਾਲਿਨੀ ਨਾਲ ਹੋਇਆ ਹੈ।

Leave a Reply

Your email address will not be published. Required fields are marked *