ਗਾਇਕ ਸ਼ੈਰੀ ਮਾਨ ਨੇ ਦਿਖਾਈ ਨੰਨ੍ਹੀ ਧੀ ਦੀ ਪਹਿਲੀ ਝਲਕ! ਲਿਖਿਆ, Blessed…ਚਿੜੀਆਂ ਮੁੜ੍ਹ ਆਈਆਂ ❤

ਸ਼ੈਰੀ ਮਾਨ ਨੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ ਹੈ। ਘਰ ਦੇ ਖ਼ਾਸ ਮੈਂਬਰ ਦੇ ਰੂ-ਬ-ਰੂ ਕਰਵਾਇਆ ਹੈ। ਦਰਅਸਲ, ਸ਼ੈਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇੱਕ…

ਸ਼ੈਰੀ ਮਾਨ ਨੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ ਹੈ। ਘਰ ਦੇ ਖ਼ਾਸ ਮੈਂਬਰ ਦੇ ਰੂ-ਬ-ਰੂ ਕਰਵਾਇਆ ਹੈ। ਦਰਅਸਲ, ਸ਼ੈਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਇੱਕ ਛੋਟੀ ਬੱਚੀ ਨਾਲ ਨਜ਼ਰ ਆ ਰਹੇ ਹਨ। ਸ਼ੈਰੀ ਮਾਨ ਨੇ ਇਸ ਵੀਡੀਓ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ, ”ਭਾਗਾਂ ਵਾਲਾ ਮਹਿਸੂਸ ਕਰ ਰਿਹਾ ਹਾਂ…ਚਿੜੀਆਂ ਮੁੜ੍ਹ ਆਈਆਂ ❤️…।” ਸ਼ੈਰੀ ਮਾਨ ਦੀ ਪੋਸਟ ਤੋਂ ਇਹ ਸਾਫ ਹੋ ਗਿਆ ਹੈ ਕਿ ਉਨ੍ਹਾਂ ਨੇ ਆਪਣੇ ਘਰ ਨੰਨ੍ਹੀ ਪਰੀ ਦਾ ਸਵਾਗਤ ਕੀਤਾ ਹੈ। ਇਸ ਉਤੇ ਪ੍ਰਸ਼ੰਸਕ ਕੁਮੈਂਟ ਕਰ ਕੇ ਵਧਾਈ ਦੇ ਰਹੇ ਹਨ। ਇਸ ਵੀਡੀਓ ‘ਤੇ ਫੈਨਜ਼ ਲਗਾਤਾਰ ਕੁਮੈਂਟ ਕਰ ਕੇ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ। ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਨੇ ਵੀ ਸ਼ੈਰੀ ਮਾਨ ਨੂੰ ਕੁਮੈਂਟ ਵਿਚ ਵਧਾਈ ਦਿੱਤੀ।
ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ‘ਧੀ ਦੇ ਰੂਪ ‘ਚ ਮਾਂ ਵਾਪਸ ਆਈ’, ਜਦਕਿ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ- ਤੁਹਾਡੀ ਮਾਂ ਵਾਪਸ ਆ ਗਈ। ਸ਼ੈਰੀ ਮਾਨ ਵੱਲੋਂ ਆਪਣੀ ਧੀ ਦੀ ਝਲਕ ਹੀ ਦਿਖਾਈ ਗਈ ਹੈ, ਹਾਲਾਂਕਿ ਉਸ ਦਾ ਚਿਹਰਾ ਰਿਵੀਲ ਨਹੀਂ ਕੀਤਾ ਹੈ। ਕਲਾਕਾਰ ਦੀ ਇਸ ਖੁਸ਼ੀ ‘ਚ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਸ਼ਾਮਲ ਹੋ ਰਹੇ ਹਨ।
ਵਰਕਫਰੰਟ ਦੀ ਗੱਲ ਕਰਿਏ ਤਾਂ ਸ਼ੈਰੀ ਮਾਨ ਇੰਡਸਟਰੀ ਦੇ ਟੌਪ ਗਾਇਕਾਂ ‘ਚੋਂ ਇੱਕ ਹਨ। ਉਨ੍ਹਾਂ ਆਪਣੀ ਗਾਇਕੀ ਦੇ ਸ਼ੁਰੂਆਤੀ ਦੌਰ ‘ਚ ਕਈ ਸੁਪਰਹਿੱਟ ਗੀਤ ਪੇਸ਼ ਕੀਤੇ। ਉਨ੍ਹਾਂ 2 ਦਹਾਕਿਆਂ ਤੱਕ ਪੰਜਾਬੀ ਇੰਡਸਟਰੀ ‘ਤੇ ਰਾਜ ਕੀਤਾ ਹੈ। ਆਪਣੇ ਪਹਿਲੇ ਗੀਤ ‘ਯਾਰ ਅਣਮੁੱਲੇ’ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਧਮਾਕੇਦਾਰ ਸ਼ੁਰੂਆਤ ਕਰਨ ਵਾਲੇ ਗਾਇਕ ਸ਼ੈਰੀ ਮਾਨ ਸ਼ੁਰੂਆਤ ਤੋਂ ਹੀ ਲਗਾਤਾਰ ਇਕ ਤੋਂ ਬਾਅਦ ਇਕ ਹਿੱਟ ਗਾਣੇ ਦਿੰਦੇ ਆ ਰਹੇ ਹਨ। 

Leave a Reply

Your email address will not be published. Required fields are marked *