ਵਿਵਾਦ ਤੋਂ ਬਾਅਦ ਗਾਇਕ ਸ਼ੁਭ ਦਾ ਪਹਿਲਾ ਬਿਆਨ, ਕਿਹਾ- ਪੰਜਾਬੀਆਂ ਨੂੰ ਦੇਸ਼ ਭਗਤੀ ਦਾ ਸਬੂਤ ਦੇਣ ਦੀ ਲੋੜ ਨਹੀਂ

ਚੰਡੀਗੜ੍ਹ : ਭਾਰਤ-ਕੈਨੇਡਾ ਵਿਵਾਦ ਵਿਚਾਲੇ ਕੈਨੇਡੀਅਨ ਗਾਇਕ ਸ਼ੁਬਨੀਤ ਸਿੰਘ ਉਰਫ਼ ਸ਼ੁਭ ਦਾ ਭਾਰਤ ਵਿੱਚ ਹੋਣ ਵਾਲਾ ਸ਼ੋਅ ਰੱਦ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ…

ਚੰਡੀਗੜ੍ਹ : ਭਾਰਤ-ਕੈਨੇਡਾ ਵਿਵਾਦ ਵਿਚਾਲੇ ਕੈਨੇਡੀਅਨ ਗਾਇਕ ਸ਼ੁਬਨੀਤ ਸਿੰਘ ਉਰਫ਼ ਸ਼ੁਭ ਦਾ ਭਾਰਤ ਵਿੱਚ ਹੋਣ ਵਾਲਾ ਸ਼ੋਅ ਰੱਦ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਗਾਇਕ ਸ਼ੁਭ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸ਼ੁਭ ਦੀ ਇਹ ਪ੍ਰਤੀਕਿਰਿਆ ਆਪਣੇ ਸੋਸ਼ਲ ਮੀਡੀਆ ਆਉਂਟ ਉੱਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਭਾਰਤ ਵਿੱਚ ਆਪਣੇ ਦੌਰੇ ਦੇ ਰੱਦ ਹੋਣ ਤੋਂ ਬਹੁਤ ਨਿਰਾਸ਼ ਹਾਂ। ਮੈਂ ਆਪਣੇ ਦੇਸ਼ ਵਿੱਚ ਆਪਣੇ ਹੀ ਲੋਕਾਂ ਦੇ ਸਾਹਮਣੇ ਪ੍ਰਦਰਸ਼ਨ ਕਰਨ ਲਈ ਬਹੁਤ ਉਤਸ਼ਾਹਿਤ ਸੀ। ਤਿਆਰੀਆਂ ਜ਼ੋਰਾਂ ‘ਤੇ ਸਨ ਅਤੇ ਮੈਂ ਪਿਛਲੇ ਦੋ ਮਹੀਨਿਆਂ ਤੋਂ ਪੂਰੇ ਦਿਲ ਅਤੇ ਰੂਹ ਨਾਲ ਅਭਿਆਸ ਕਰ ਰਿਹਾ ਸੀ। ਪਰ ਮੈਨੂੰ ਲੱਗਦਾ ਹੈ ਕਿ ਕਿਸਮਤ ਵਿੱਚ ਕੁਝ ਹੋਰ ਹੀ ਸੀ।

ਭਾਰਤ ਮੇਰਾ ਵੀ ਦੇਸ਼-

ਭਾਰਤ ਮੇਰਾ ਵੀ ਦੇਸ਼ ਹੈ, ਮੈਂ ਇੱਥੇ ਜਨਮ ਲਿਆ ਹੈ। ਇਹ ਮੇਰੇ ਗੁਰੂਆਂ ਅਤੇ ਮੇਰੇ ਪੁਰਖਿਆਂ ਦੀ ਧਰਤੀ ਹੈ, ਜਿਨ੍ਹਾਂ ਨੇ ਇਸ ਧਰਤੀ ਦੀ ਅਜ਼ਾਦੀ ਤੇ ਇਸ ਦੀ ਸ਼ਾਨ ਲਈ ਕੁਰਬਾਨੀਆਂ ਦਿੱਤੀਆਂ ਹਨ। ਪੰਜਾਬ ਮੇਰੀ ਰੂਹ ਹੈ, ਪੰਜਾਬ ਮੇਰੇ ਖੂਨ ਵਿੱਚ ਹੈ। ਮੈਂ ਅੱਜ ਜੋ ਵੀ ਹਾਂ, ਪੰਜਾਬੀ ਹੋਣ ਕਰਕੇ ਹਾਂ। ਪੰਜਾਬੀਆਂ ਨੂੰ ਦੇਸ਼ ਭਗਤੀ ਦਾ ਸਬੂਤ ਦੇਣ ਦੀ ਲੋੜ ਨਹੀਂ।

ਲੋਕਾਂ ਦੇ ਪੂਰੇ ਪੈਸੇ ਹੋਣਗੇ ਵਾਪਿਸ

ਬੁੱਕ ਮਾਈ ਸ਼ੋਅ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਪੋਸਟ ‘ਚ ਇਹ ਜਾਣਕਾਰੀ ਦਿੱਤੀ ਹੈ। ਕੰਪਨੀ ਨੇ ਕਿਹਾ ਕਿ ਉਹ 7 ਤੋਂ 10 ਦਿਨਾਂ ਦੇ ਅੰਦਰ ਗਾਹਕਾਂ ਨੂੰ ਟਿਕਟਾਂ ਦਾ ਪੂਰਾ ਰਿਫੰਡ ਮੁਹੱਈਆ ਕਰਵਾਏਗੀ।

Leave a Reply

Your email address will not be published. Required fields are marked *