ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਦੇ ਪਿੰਡ ਨੀਚੀ ਮੰਗਲੀ ਦੇ ਇਕ ਸੋਫਾ ਕਵਰ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੋਫਾ ਕਵਰ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ
ਜਿਸ ਕਾਰਨ ਫੈਕਟਰੀ ਵਿੱਚ ਪਈ ਮਸ਼ੀਨਰੀ ਅਤੇ ਸਮਾਨ ਸੜ ਕੇ ਸੁਆਹ ਹੋ ਗਿਆ। ਦੱਸ ਦਈਏ ਕਿ ਫਾਇਰ ਬ੍ਰਿਗੇਡ ਦੀ ਗੱਡੀਆ ਨੇ ਕਾਫੀ ਮੁੱਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਪਾਇਆ ਹੈ।

