ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਨੌਜਵਾਨ ਲਗਾਤਾਰ ਨਸ਼ੇ ਦੇ ਕਾਰਣ ਆਪਣੀ ਜਿੰਦਗੀਆਂ ਨੂੰ ਮੌਤ ਦੀ ਰਾਹ ਚ ਪਾ ਰਹੇ ਹਨ । ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਗੁਰਦਾਸਪੁਰ ਦੇ ਪਿੰਡ ਬਿਜਲੀਵਾਲ ਤੋਂ ਸਾਹਮਣੇ ਆਈ ਹੈ ਜਿੱਥੇ ਸਾਬਕਾ ਫੌਜੀ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਢਾਈ ਮਹਿਨੇ ਪਹਿਲਾਂ ਫੌਜੀ ਰਿਟਾਇਰ ਹੋਇਆ ਸੀ। ਪਿੰਡ ਵਿੱਚ ਆਉਂਦੇ ਹੀ ਫੌਜੀ ਨਸ਼ੇ ਦਾ ਆਦੀ ਹੋ ਗਿਆ ਜਿਸ ਕਾਰਨ ਨਸ਼ੇ ਦੀ ਓਵਰਡੋਜ਼ ਹੋਣ ਕਾਰਨ ਹੀ ਸਾਬਕਾ ਫੌਜੀ ਦੀ ਮੌਤ ਹੋ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

