ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਾਨਸਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪਿਓ ਪੁੱਤ ਦੇ ਰਿਸ਼ਤੇ ਸ਼ਰਮਸਾਰ ਹੋਏ। ਦਸ ਦਈਏ ਕਿ ਇਕ ਪੁੱਤ ਨੇ ਆਪਣੇ ਹੀ ਪਿਓ ਨੂੰ ਗੋਲੀਆਂ ਦੇ ਨਾਲ ਭੁੰਨ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਮਿਲੀ ਜਾਣਕਾਰੀ ਦੇ ਅਨੁਸਾਰ ਘਰੇਲੂ ਵਿਵਾਦ ਦੇ ਚੱਲਦੇ ਨੌਜਵਾਨ ਨੇ ਆਪਣੇ ਮਾਮਾ ਦੇ ਨਾਲ ਮਿਲਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਹਨਾਂ ਹੀ ਨਹੀਂ ਪਿਓ ਦਾ ਕਤਲ ਕਰ ਨੌਜਵਾਨ ਨੇ ਆਪਣੇ ਪਿਓ ਦੀ ਲਾਸ਼ ਨੂੰ ਨਹਿਰ ਚ ਸੁੱਟ ਦਿੱਤੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

