Son Murdered father in Ludhiana : ਨਸ਼ੇੜੀ ਪੁੱਤ ਨੇ ਪਿਓ ਦਾ ਬੇਰਹਿਮੀ ਨਾਲ ਕੀਤਾ ਕਤਲ, ਜਾਣੋ ਕਿਸ ਗੱਲ ਕਾਰਨ ਕੀਤਾ ਇਹ ਸ਼ਰਮਸ਼ਾਰ ਕਾਰਾ

ਲੁਧਿਆਣਾ: ਉਦਯੋਗਿਕ ਸ਼ਹਿਰ ਲੁਧਿਆਣਾ ਦੇ ਢੰਡਾਰੀ ਖੁਰਦ ਇਲਾਕੇ ਵਿੱਚ ਇੱਕ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਨਸ਼ੇੜੀ ਪੁੱਤ ਨੇ ਆਪਣੇ ਹੀ ਪਿਓ ਨੂੰ…

Son Murdered father in Ludhiana

ਲੁਧਿਆਣਾ: ਉਦਯੋਗਿਕ ਸ਼ਹਿਰ ਲੁਧਿਆਣਾ ਦੇ ਢੰਡਾਰੀ ਖੁਰਦ ਇਲਾਕੇ ਵਿੱਚ ਇੱਕ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਨਸ਼ੇੜੀ ਪੁੱਤ ਨੇ ਆਪਣੇ ਹੀ ਪਿਓ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਐਤਵਾਰ ਸ਼ਾਮ ਕਰੀਬ 4 ਵਜੇ ਦੀਪ ਕਾਲੋਨੀ ਵਿੱਚ ਕਤਲ ਨੂੰ ਅੰਜ਼ਾਮ ਦਿੱਤਾ ਗਿਆ। ਨਸ਼ੇ ਦੀ ਹਾਲਤ ਵਿੱਚ ਮੁਲਜ਼ਮ ਨੇ ਆਪਣੇ ਪਿਤਾ ਦੀ ਗਰਦਨ ’ਤੇ ਚਾਕੂ ਨਾਲ ਕਈ ਵਾਰ ਕੀਤੇ ਤੇ ਇੰਨੀ ਹੈਵਾਨੀਅਤ ਦਿਖਾਈ ਕਿ ਪਿਤਾ ਦਾ ਕੰਨ ਤੱਕ ਵੱਢ ਦਿੱਤਾ।

ਕਮਰੇ ਚੋਂ ਪਾਣੀ ਵਾਂਗ ਵਹਿਆ ਖੂਨ

ਮ੍ਰਿਤਕ ਦੀ ਪਛਾਣ 44 ਸਾਲਾ ਸਿਕੰਦਰ ਚੌਹਾਨ ਵਜੋਂ ਹੋਈ ਹੈ। ਜੋ ਆਪਣੇ 25 ਸਾਲਾ ਪੁੱਤ ਉਮੇਸ਼ ਚੌਹਾਨ ਨਾਲ ਕਿਰਾਏ ਦੇ ਕਮਰੇ ਵਿੱਚ ਰਹਿੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਉਮੇਸ਼ ਭੰਗ ਦੇ ਨਸ਼ੇ ਵਿੱਚ ਘਰ ਆਇਆ ਸੀ ਤੇ ਕਿਸੇ ਗੱਲ ਨੂੰ ਲੈ ਕੇ ਉਸ ਦੀ ਪਿਤਾ ਨਾਲ ਬਹਿਸ ਹੋ ਗਈ। ਹਾਲਾਂਕਿ ਗੁਆਂਢੀਆਂ ਨੇ ਪਹਿਲਾਂ ਦਖਲ ਦੇ ਕੇ ਮਾਮਲਾ ਸ਼ਾਂਤ ਕਰਵਾ ਦਿੱਤਾ ਸੀ, ਪਰ ਕੁਝ ਹੀ ਦੇਰ ਬਾਅਦ ਜਦੋਂ ਕਮਰੇ ਦੇ ਦਰਵਾਜ਼ੇ ਹੇਠੋਂ ਖੂਨ ਪਾਣੀ ਵਾਂਗ ਬਾਹਰ ਵਹਿਣ ਲੱਗਾ ਤਾਂ ਲੋਕਾਂ ਨੇ ਅੰਦਰ ਜਾ ਕੇ ਦੇਖਿਆ। ਅੰਦਰ ਸਿਕੰਦਰ ਚੌਹਾਨ ਦੀ ਖੂਨ ਨਾਲ ਲੱਥਪੱਥ ਲਾਸ਼ ਨੂੰ ਵੇਖ ਕੇ ਲੋਕਾਂ ਦੇ ਹੋਸ਼ ਉੱਠ ਗਏ।

ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਉਮੇਸ਼ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਪਰ ਫੋਕਲ ਪੁਆਇੰਟ ਥਾਣੇ ਦੀ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਘੇਰਾਬੰਦੀ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦਾਅਵਾ ਕੀਤਾ ਕਿ ਉਸ ਦਾ ਪਿਤਾ ਉਸ ਦੀ ਪਤਨੀ ਨੂੰ ਪ੍ਰੇਸ਼ਾਨ ਕਰਦਾ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ ਦੀ ਪਤਨੀ ਲੁਧਿਆਣਾ ਵਿੱਚ ਨਹੀਂ, ਸਗੋਂ ਉੱਤਰ ਪ੍ਰਦੇਸ਼ ਵਿੱਚ ਆਪਣੇ ਪਿੰਡ ਰਹਿੰਦੀ ਹੈ।

ਨਸ਼ੇ ਵਿੱਚ ਸੀ ਮੁਲਜ਼ਮ

ਥਾਣਾ ਫੋਕਲ ਪੁਆਇੰਟ ਦੇ ਐਸ.ਐਚ.ਓ. ਇੰਸਪੈਕਟਰ ਨੇ ਦੱਸਿਆ ਕਿ ਗ੍ਰਿਫ਼ਤਾਰੀ ਸਮੇਂ ਮੁਲਜ਼ਮ ਬੁਰੀ ਤਰ੍ਹਾਂ ਨਸ਼ੇ ਦੀ ਹਾਲਤ ਵਿੱਚ ਸੀ, ਜਿਸ ਕਾਰਨ ਉਸ ਤੋਂ ਸਹੀ ਢੰਗ ਨਾਲ ਪੁੱਛਗਿੱਛ ਨਹੀਂ ਹੋ ਸਕੀ। ਪੁਲਿਸ ਨੇ ਕਤਲ ਵਿੱਚ ਵਰਤਿਆ ਰਸੋਈ ਵਾਲਾ ਚਾਕੂ ਬਰਾਮਦ ਕਰ ਲਿਆ ਹੈ। ਮੁਲਜ਼ਮ ਦੇ ਹੋਸ਼ ਵਿੱਚ ਆਉਣ ਤੋਂ ਬਾਅਦ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਦੁਬਾਰਾ ਪੁੱਛਗਿੱਛ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ  

Moga Rally: ਰੈਲੀ ਵਾਲੀ ਥਾਂ ਨੇੜੇ ਭਿਆਨਕ ਹਾਦਸਾ, ਬੱਸ ਨੇ ਪੁਲਿਸ ਮੁਲਾਜ਼ਮਾਂ ਦੀ ਕਾਰ ਨੂੰ ਮਾਰੀ ਟੱਕਰ, 3 ਜ਼ਖਮੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *